ਪ੍ਰਸ਼ਾਸਨ ਨੇ ਫੀਸਾਂ ‘ਚ ਕੀਤਾ ਵਾਧਾ ਲਿਆ ਵਾਪਸ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਫੀਸ ਵਧਾਉਣ ਦਾ ਫੈਸਲਾ ਪ੍ਰਸ਼ਾਸਨ ਨੇ ਵਾਪਸ ਲੈ ਲਿਆ। ਜੇ.ਐਨ.ਯੂ. ਪ੍ਰਸ਼ਾਸਨ ਨੇ ਮੈਸ ਫੀਸ ਅਤੇ ਹੋਸਟਲ ਦਾ ਕਿਰਾਇਆ ਵੀ ਵਧਾਉਣ ਦੀ ਗੱਲ ਕਹੀ ਸੀ। ਇਸ ਨੂੰ ਲੈ ਕੇ ਵਿਦਿਆਰਥੀ ਪਿਛਲੇ 15 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਸਨ। ਧਿਆਨ ਰਹੇ ਕਿ ਪਿਛਲੇ ਦਿਨੀਂ ਵਿਦਿਆਰਥੀਆਂ ਨੇ ਇਕ ਸਮਾਗਮ ਦੌਰਾਨ ਵੀ ਜੰਮ ਕੇ ਪ੍ਰਦਰਸ਼ਨ ਕੀਤਾ ਸੀ ਅਤੇ ਕੈਬਨਿਟ ਮੰਤਰੀ ਰਮੇਸ਼ ਪੋਖਰਿਆਲ ਤਕਰੀਬਨ 6 ਘੰਟੇ ਤੱਕ ਕੈਂਪਸ ਵਿਚ ਫਸੇ ਰਹੇ ਸਨ ਅਤੇ ਮੰਤਰੀ ਨੂੰ ਆਪਣੇ ਦੋ ਪ੍ਰੋਗਰਾਮ ਵੀ ਛੱਡਣੇ ਪਏ ਸਨ। ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪਹਿਲਾਂ ਹੀ ਉਥੋਂ ਚਲੇ ਗਏ ਸਨ। ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਝੜਪਾਂ ਵੀ ਹੋਈਆਂ ਅਤੇ ਪੁਲਿਸ ਨੇ ਵਿਦਿਆਰਥੀਆਂ ‘ਤੇ ਲਾਠੀਚਾਰਜ ਵੀ ਕੀਤਾ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …