ਕਿਹਾ – ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ ਵਿੱਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਪੰਜ ਕਰਮਚਾਰੀਆਂ ਨੂੰ ਬਰਖਾਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਕਰਮਚਾਰੀ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਜ਼ਿਲੇ ਨਾਲ ਸਬੰਧਤ ਹਨ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਪੜਤਾਲ ਵਿੱਚ ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਦਲੀਪ ਕੁਮਾਰ , ਰਜਨੀ ਸ਼ਰਮਾ ਅਤੇ ਚਰਨਜੀਤ ਸਿੰਘ ਵੱਲੋਂ ਇਸ ਸਕੀਮ ਤਹਿਤ ਵਰਤੇ ਜਾਂਦੇ ਮੈਟੀਰੀਅਲ ਦੀ 2 ਕਰੋੜ 59 ਲੱਖ ਰੁਪਏ ਦੀ ਜਾਅਲੀ ਅਦਾਇਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹਨਾਂ ਵਿੱਚੋਂ ਪਹਿਲਾਂ ਹੀ ਅਸਤੀਫਾ ਦੇ ਗਏ ਬਲਾਕ ਫਰੀਦਕੋਟ ਦੇ ਸਹਾਇਕ ਪ੍ਰਾਜੈਕਟ ਅਫਸਰ ਯਾਦਵਿੰਦਰ ਸਿੰਘ ਵਿਰੁੱਧ ਪੁਲਿਸ ਕੇਸ ਦਰਜ ਕਰਾਉਣ ਅਤੇ ਬਾਕੀਆਂ ਨੂੰ ਬਰਖਾਸਤ ਕਰਨ ਦੇ ਹੁਕਮ ਕੀਤੇ ਗਏ ਹਨ। ਬਾਜਵਾ ਨੇ ਇਹ ਹੁਕਮ ਜਾਰੀ ਕਰਦਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਹੈ ਕਿ ਮਗਨਰੇਗਾ ਸਮੇਤ ਵਿਭਾਗ ਵੱਲੋਂ ਲਾਗੂ ਕੀਤੀ ਜਾ ਰਹੀ ਕਿਸੇ ਵੀ ਸਕੀਮ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਉੱਕਾ ਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Home / ਪੰਜਾਬ / ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਮਗਨਰੇਗਾ ਸਕੀਮ ਵਿੱਚ 2 ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਮੁਲਾਜ਼ਮ ਬਰਖਾਸਤ
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …