ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣਗੇ ਰਵਨੀਤ ਬਿੱਟੂ
ਲੁਧਿਆਣਾ/ਬਿਊਰੋ ਨਿਊਜ਼
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲ ਦਿੱਤੀ ਗਈ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਪੰਜਾਬ ਸਰਕਾਰ ਨੂੰ ਚਿੱਠੀ ਵੀ ਭੇਜ ਦਿੱਤੀ ਹੈ। ਜ਼ਿਕਰਯੋਗ ਹੈ ਕਿ 1995 ਵਿਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੋਈ ਹੱਤਿਆ ਵਿਚ ਰਾਜੋਆਣਾ ਵੀ ਮੁੱਖ ਦੋਸ਼ੀ ਹੈ ਅਤੇ ਉਹ ਪਟਿਆਲਾ ਜੇਲ੍ਹ ਵਿਚ ਬੰਦ ਹੈ। ਇਸ ਫੈਸਲੇ ਖਿਲਾਫ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਤੇ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਸੁਪਰੀਮ ਕੋਰਟ ਜਾਣਗੇ। ਧਿਆਨ ਰਹੇ ਕਿ ਪਿਛਲੇ ਮਹੀਨੇ ਕੇਂਦਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 9 ਸਿੱਖ ਕੈਦੀਆਂ ਨੂੰ ਸਜ਼ਾ ਵਿਚ ਛੋਟ ਦੇਣ ਦਾ ਫੈਸਲਾ ਕੀਤਾ ਸੀ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …