Breaking News
Home / ਪੰਜਾਬ / 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾਵੇਗਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾਵੇਗਾ

ਕਬੱਡੀ ਮੈਚ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਹੋਣਗੇ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਣਗੇ ਸੰਪੰਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਾਉਣ ਦਾ ਐਲਾਨ ਕੀਤਾ ਹੈ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ। ਅੱਜ ਚੰਡੀਗੜ੍ਹ ‘ਚ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਦੱਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸੰਪੰਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ। ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਭਾਰਤ, ਕੈਨੇਡਾ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ ਤੇ ਪਾਕਿਸਤਾਨ ਸ਼ਾਮਲ ਹਨ। ਪਾਕਿਸਤਾਨ ਅਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵਲੋਂ ਐਨ.ਓ.ਸੀ. ਮਿਲ ਗਿਆ ਹੈ ਅਤੇ ਇਨ੍ਹਾਂ ਦੋਵਾਂ ਦੇਸ਼ਾਂ ਲਈ ਐਨ.ਓ.ਸੀ. ਦੀ ਉਡੀਕ ਕੀਤੀ ਜਾ ਰਹੀ ਹੈ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …