ਕੈਪਟਨ ਅਮਰਿੰਦਰ ਨੇ ਮੋਦੀ ਅਤੇ ਇਮਰਾਨ ਨੂੰ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਲੰਘੀ 9 ਨਵੰਬਰ ਨੂੰ ਖੁੱਲ੍ਹ ਗਿਆ ਸੀ ਅਤੇ ਪਹਿਲੇ ਦਿਨ ਸ਼ਰਧਾਲੂਆਂ ਕੋਲੋਂ 20 ਡਾਲਰ ਦੀ ਫੀਸ ਨਹੀਂ ਲਈ ਗਈ ਸੀ। ਉਸ ਤੋਂ ਬਾਅਦ ਸ਼ਰਧਾਲੂਆਂ ਕੋਲੋਂ 20 ਡਾਲਰ ਯਾਨੀ 1420 ਰੁਪਏ ਦੀ ਫੀਸ ਲਈ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ ਫ਼ੀਸ ਅਦਾ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ‘ਤੇ ਆਪਸੀ ਸਹਿਮਤੀ ਪ੍ਰਗਟਾਉਣ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …