ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਸਬੰਧੀ ਪ੍ਰਕਿਰਿਆ ਨੂੰ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰੀ ਝੰਡੀ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿੱਠੀ ਭੇਜ ਕੇ ਸਾਰੇ ਲੋੜੀਂਦੀ ਕਾਰਵਾਈ ਪੂਰੀ ਕਰਨ ਲਈ ਕਿਹਾ ਹੈ। ਪੰਜਾਬ ਪੁਲਿਸ ਵਿਚ ਕਾਂਸਟੇਬਲ ਰਹਿ ਚੁੱਕੇ ਰਾਜੋਆਣਾ ਨੂੰ ਚੰਡੀਗੜ੍ਹ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 1 ਅਗਸਤ 2007 ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। 52 ਸਾਲਾ ਰਾਜੋਆਣਾ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਚ ਇਕ ਬੰਬ ਧਮਾਕੇ ਵਿਚ ਉਸ ਸਮੇਂ ਦੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਸੀ। ਹੱਤਿਆ ਕਾਂਡ ਵਿਚ ਪੰਜਾਬ ਪੁਲਿਸ ਦੇ ਇਕ ਅਧਿਕਾਰੀ ਦਿਲਾਵਰ ਸਿੰਘ ਨੇ ਮਨੁੱਖੀ ਬੰਬ ਦੀ ਭੂਮਿਕਾ ਨਿਭਾਈ ਸੀ। ਰਚੀ ਗਈ ਸਾਜਿਸ਼ ਵਿਚ ਇਹ ਤੈਅ ਹੋਇਆ ਸੀ ਕਿ ਜੇਕਰ ਦਿਲਾਵਰ ਸਿੰਘ ਮੁੱਖ ਮੰਤਰੀ ਦੀ ਹੱਤਿਆ ਕਰਨ ਵਿਚ ਅਸਫਲ ਰਿਹ ਤਾਂ ਉਸ ਤੋਂ ਬਾਅਦ ਰਾਜੋਆਣਾ ਨੇ ਮਨੁੱਖ ਬੰਬ ਦੀ ਭੂਮਿਕਾ ਨਿਭਾਉਣੀ ਸੀ। ਬੇਅੰਤ ਸਿੰਘ ਦੀ ਹੱਤਿਆ ਪਿੱਛੇ ਰਾਜੋਆਣਾ ਨੇ 1984 ਸਿੱਖ ਵਿਰੋਧੀ ਕਤਲੇਆਮ ਦਾ ਹਵਾਲਾ ਦਿੱਤਾ ਸੀ। ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਅਤੇ ਗ੍ਰਹਿ ਮੰਤਰਾਲੇ ਨੇ ਐਸਜੀਪੀਸੀ ਵਲੋਂ ਦਾਇਰ ਅਪੀਲ ਤੋਂ ਬਾਅਦ ਰਾਜੋਆਣਾ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਗਈ ਸੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …