-12.6 C
Toronto
Tuesday, January 20, 2026
spot_img
Homeਹਫ਼ਤਾਵਾਰੀ ਫੇਰੀ550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਾਉਣ ਦਾ ਐਲਾਨ ਕੀਤਾ ਹੈ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ। ਚੰਡੀਗੜ੍ਹ ‘ਚ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਦੱਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸੰਪੰਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ। ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਭਾਰਤ, ਕੈਨੇਡਾ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ ਤੇ ਪਾਕਿਸਤਾਨ ਸ਼ਾਮਲ ਹਨ। ਪਾਕਿਸਤਾਨ ਅਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵਲੋਂ ਐਨ.ਓ.ਸੀ. ਮਿਲ ਗਿਆ ਹੈ ਅਤੇ ਇਨ੍ਹਾਂ ਦੋਵਾਂ ਦੇਸ਼ਾਂ ਲਈ ਐਨ.ਓ.ਸੀ. ਦੀ ਉਡੀਕ ਕੀਤੀ ਜਾ ਰਹੀ ਹੈ।

RELATED ARTICLES
POPULAR POSTS