ਅਦਾਲਤ ਦੀ ਮਦਦ ਲੈਣ ਵੀ ਕੀਤਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਦੋ ਸਾਲ ਤੱਕ ਵਿਦੇਸ਼ ਮੰਤਰਾਲੇ ਦੇ ਲਾਰਿਆਂ ਤੋਂ ਅੱਕ ਕੇ ਇਰਾਕ ਵਿੱਚ ਲਾਪਤਾ 39 ਭਾਰਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਉਮੀਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਟਿਕ ਗਈ ਹੈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਧਾਨ ਮੰਤਰੀ ਵੀ ਇਸ ਮੁੱਦੇ ‘ਤੇ ਕੁਝ ਨਹੀਂ ਕਰਨਗੇ ਤਾਂ ਉਹ ਅਦਾਲਤ ਦੀ ਮਦਦ ਲੈਣਗੇ। 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਡੀਗੜ੍ਹ ਵਿੱਚ ਮੁਲਾਕਾਤ ਕਰਨ ਦੇ ਇਰਾਦੇ ਨਾਲ ਆਈ ਅੰਮ੍ਰਿਤਸਰ ਦੀ ਗੁਰਪਿੰਦਰ ਕੌਰ ਤੇ ਕਪੂਰਥਲਾ ਦੇ ਗੁਰਵਿੰਦਰ ਸਿੰਘ ਨੇ ‘ਏਬੀਪੀ ਸਾਂਝਾ’ ਨਾਲ ਖ਼ਾਸ ਤੌਰ ਉੱਤੇ ਗੱਲਬਾਤ ਕਰਦਿਆਂ ਇਹ ਗੱਲ ਆਖੀ।
ਉਧਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਰਾਕ ਪੀੜਤਾਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਭਰੋਸਾ ਦੇ ਕੇ ਵਾਪਸ ਤੋਰ ਦਿੱਤਾ। ਫਿਰ ਵੀ ਪੀੜਤਾਂ ਵੱਲੋਂ ਮੰਗ ਪੱਤਰ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਪਰਮਲ ਰਾਏ ਨੂੰ ਸੌਂਪਿਆ ਗਿਆ। ਚੰਡੀਗੜ੍ਹ ਪ੍ਰਸ਼ਾਸਨ ਨੇ ਛੇਤੀ ਹੀ ਇਰਾਕ ਪੀੜਤਾਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਹੈ। 39 ਭਾਰਤੀਆਂ ਵਿੱਚ ਜ਼ਿਆਦਾਤਰ ਲੜਕੇ ਪੰਜਾਬ ਤੋਂ ਹਨ। ਇਨ੍ਹਾਂ ਵਿੱਚ ਸ਼ਾਮਲ ਅੰਮ੍ਰਿਤਸਰ ਦੇ ਮਨਜਿੰਦਰ ਸਿੰਘ ਦੀ ਭੈਣ ਗੁਰਪਿੰਦਰ ਕੌਰ ਨੇ ਆਖਿਆ ਹੈ ਕਿ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਵਿਦੇਸ਼ ਮੰਤਰਾਲਾ ਪੂਰੇ ਮਾਮਲੇ ਸਬੰਧੀ ਹਾਲਤ ਸਪਸ਼ਟ ਨਹੀਂ ਕਰ ਸਕਿਆ।
Check Also
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ
ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …