-1.4 C
Toronto
Thursday, January 8, 2026
spot_img
Homeਜੀ.ਟੀ.ਏ. ਨਿਊਜ਼ਉਨਟਾਰੀਓ ਵਿਧਾਨ ਸਭਾ ਵਿਚ '84 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸ਼ਰਧਾਂਜਲੀ

ਉਨਟਾਰੀਓ ਵਿਧਾਨ ਸਭਾ ਵਿਚ ’84 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸ਼ਰਧਾਂਜਲੀ

ਟੋਰਾਂਟੋ/ਸਤਪਾਲ ਸਿੰਘ ਜੌਹਲ
ਕੈਨੇਡਾ ‘ਚ ਉਨਟਾਰੀਓ ਦੀ ਵਿਧਾਨ ਸਭਾ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਸਾਰੀਆਂ ਰਾਜਨੀਤਕ ਪਾਰਟੀਆਂ ਵਲੋਂ ਨਵੰਬਰ 1984 ਦੇ ਸਿੱਖ ਵਿਰੋਧੀ ਕਤਲੇਆਮ ਦਾ ਸ਼ਿਕਾਰ ਹੋਏ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਉਨਟਾਰੀਓ ਗੁਰਦੁਆਰਾਜ਼ ਕਮੇਟੀ (ਓ.ਜੀ. ਸੀ.) ਅਤੇ ਉਨਟਾਰੀਓ ਸਿੱਖ ਐਂਡ ਗੁਰਦੁਆਰਾ ਕੌਂਸਲ (ਓ.ਐਸ.ਜੀ.ਸੀ.) ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿਚ ਕੰਸਰਵੇਟਿਵ ਪਾਰਟੀ, ਨਿਊ ਡੈਮੋਕਰੇਟਿਕ ਪਾਰਟੀ, ਲਿਬਰਲ ਪਾਰਟੀ ਤੇ ਗਰੀਨ ਪਾਰਟੀ ਦੇ ਵਿਧਾਇਕ ਪੁੱਜੇ, ਜਿਨ੍ਹਾਂ ਵਿਚ ਅਮਰਜੋਤ ਸਿੰਘ ਸੰਧੂ, ਗੁਰਰਤਨ ਸਿੰਘ, ਕੈਥਲੀਨ ਵਿੱਨ ਤੇ ਮਾਈਕ ਸ਼ਰਾਈਨਰ ਦੇ ਨਾਮ ਸ਼ਾਮਿਲ ਹਨ। ਓ.ਐਸ.ਜੀ.ਸੀ. ਦੇ ਚੇਅਰਮੈਨ ਮਨਜੀਤ ਸਿੰਘ ਪਰਮਾਰ ਤੇ ਓ.ਜੀ.ਸੀ. ਦੇ ਬੁਲਾਰੇ ਅਮਰਜੀਤ ਸਿੰਘ ਮਾਨ ਨੇ ਪੁੱਜੇ ਆਗੂਆਂ ਤੇ ਲੋਕਾਂ ਦਾ ਧੰਨਵਾਦ ਕੀਤਾ, ਤੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣਾ ਅਤਿ ਜ਼ਰੂਰੀ ਹੈ। ਓਹਾਈਓ ਸਟੇਟ ਯੂਨੀਵਰਸਿਟੀ (ਅਮਰੀਕਾ) ਤੋਂ ਡਾ: ਤਰੁਨਜੀਤ ਸਿੰਘ ਬੁਤਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੱਕ ਤੇ ਇਨਸਾਫ ਦੀ ਆਵਾਜ਼ ਨੂੰ ਬੁਲੰਦ ਰੱਖਣਾ ਸਮੇਂ ਦੀ ਲੋੜ ਹੈ। ਉਪਰੰਤ ਵਿਧਾਨ ਸਭਾ ਦੇ ਬਾਹਰ ਮੋਮਬੱਤੀਆਂ ਜਗਾ ਕੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

RELATED ARTICLES
POPULAR POSTS