Breaking News
Home / ਦੁਨੀਆ / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਬ੍ਰਿਟੇਨ ਦੇ ਪ੍ਰਿੰਸ ਆਫ ਵੇਲਜ਼ ਪ੍ਰਿੰਸ ਚਾਰਲਸ ਤਿੰਨ ਦਿਨਾਂ ਦੇ ਦੌਰੇ ‘ਤੇ ਭਾਰਤ ਪਹੁੰਚੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਚੱਲਦਿਆਂ ਪ੍ਰਿੰਸ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵੀ ਨਤਮਸਤਕ ਹੋਏ। ਪ੍ਰਿੰਸ ਨੇ ਬ੍ਰਿਟੇਨ ਵਿਚ ਵਸੇ ਸਿੱਖ ਭਾਈਚਾਰੇ ਅਤੇ ਪੂਰੇ ਕਾਮਨਵੈਲਥ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪ੍ਰਿੰਸ ਨੂੰ ਸਿਰੋਪਾਓ ਵੀ ਭੇਟ ਕੀਤਾ ਅਤੇ ਉਨ੍ਹਾਂ ਲੰਗਰ ਹਾਲ ਵਿਚ ਜਾ ਕੇ ਪ੍ਰਸ਼ਾਦਾ ਬਣਾਉਣ ਦੀ ਸੇਵਾ ਵੀ ਕੀਤੀ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪ੍ਰਿੰਸ ਚਾਰਲਸ ਦੀ ਨਿਮਰਤਾ ਅਤੇ ਸਾਦਗੀ ਦਿਲ ਨੂੰ ਛੂਹ ਲੈਣ ਵਾਲੀ ਹੈ। ਉਨ੍ਹਾਂ ਕਿਹਾ ਕਿ ਚਾਰਲਸ ਨੇ ਬਾਬੇ ਨਾਨਕ ਵਲੋਂ ਸ਼ੁਰੂ ਕੀਤੇ ਲੰਗਰ ਬਾਰੇ ਵੀ ਵੱਧ ਤੋਂ ਵੱਧ ਜਾਨਣ ਦੀ ਇੱਛਾ ਜ਼ਾਹਰ ਕੀਤੀ। ਇਸ ਤੋਂ ਬਾਅਦ ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਮੁਲਾਕਾਤ ਕੀਤੀ।

Check Also

ਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ

ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ …