Breaking News
Home / ਕੈਨੇਡਾ / ਅਸੀਂ ਪਹਿਲੇ ਵਿਸ਼ਵ ਯੁੱਧ ‘ਚ ਜਾਨਾਂ ਵਾਰਨ ਵਾਲੇ ਮਹਾਨ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਦੇ ਹਾਂ : ਸੋਨੀਆ ਸਿੱਧੂ

ਅਸੀਂ ਪਹਿਲੇ ਵਿਸ਼ਵ ਯੁੱਧ ‘ਚ ਜਾਨਾਂ ਵਾਰਨ ਵਾਲੇ ਮਹਾਨ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਦੇ ਹਾਂ : ਸੋਨੀਆ ਸਿੱਧੂ

 ਬਰੈਂਪਟਨ ਸਿਟੀ ਹਾਲ ਵਿਖੇ ਪਹਿਲੇ ਵਿਸ਼ਵ ਯੁੱਧ ‘ਚ ਕੁਰਬਾਨੀਆਂ ਦੇਣ ਵਾਲੇ ਫ਼ੌਜੀਆਂ ਨੂੰ ਕੀਤਾ ਗਿਆ ਯਾਦ
ਬਰੈਂਪਟਨ/ਬਿਊਰੋ ਨਿਊਜ਼
ਪਹਿਲੇ ਵਿਸ਼ਵ ਯੁੱਧ ‘ਚ ਆਪਣੀਆਂ ਜਾਨਾਂ ਵਾਰਨ ਵਾਲੇ ਮਰਹੂਮ ਫ਼ੌਜੀਆਂ ਦੀ ਯਾਦ ਵਿਚ ਹਰ ਸਾਲ ਨਵੰਬਰ 11 ਨੂੰ ‘ਰਿਮੈਂਬਰਸ ਡੇਅ’ ਭਾਵ ਸ਼ਰਧਾਂਜਲੀ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਬਰੈਂਪਟਨ ਸਿਟੀ ਹਾਲ ਵਿਚ ਪਹਿਲੀ ਵਿਸ਼ਵ ਜੰਗ ਦੇ ਮਹਾਨ ਸੈਨਿਕਾਂ ਨੂੰ ਯਾਦ ਕੀਤਾ ਗਿਆ ਜਿੱਥੇ ਬਰੈਂਪਟਨ ਸਾਊਥ ਦੇ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਸਮੇਤ ਰੂਬੀ ਸਹੋਤਾ, ਕਮਲ ਖਹਿਰਾ ਅਤੇ ਮਨਿੰਦਰ ਸਿੱਧੂ ਨੇ ਸ਼ਮੂਲੀਅਤ ਕੀਤੀ।
ਸਿਟੀ ਹਾਲ ਵਿਚ ਆਯੋਜਿਤ ਇਸ ਸਮਾਗਮ ‘ਚ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ, ਕੌਂਸਲ ਮੈਂਬਰ ਸਾਹਿਬਾਨਾਂ ਨੇ ਵੀ ਪਹਿਲੇ ਵਿਸ਼ਵ ਯੁੱਧ ਦੇ ਫ਼ੌਜੀਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਬੋਲਦਿਆਂ ਬਰੈਂਪਟਨ ਸਾਊਥ ਤੋਂ ਮੁੜ ਚੁਣੇ ਗਏ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕਿਹਾ ਕਿ ਅੱਜ ਅਸੀਂ ਬਹਾਦਰ ਕੈਨੇਡੀਅਨਾਂ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਸਾਡੇ ਦੇਸ਼ ਦੀ ਸੇਵਾ ਕੀਤੀ ਅਤੇ ਦੇਸ਼ ‘ਚ ਅਮਨ ਸ਼ਾਂਤੀ ਅਤੇ ਲੋਕਤੰਤਰ ਦੀ ਰਾਖੀ ਲਈ ਕੁਰਬਾਨੀਆਂ ਦਿੱਤੀਆਂ। ਅਸੀਂ ਪਹਿਲੇ ਵਿਸ਼ਵ ਯੁੱਧ ਵਿਚ ਜਾਨਾਂ ਵਾਰਨ ਵਾਲੇ ਮਹਾਨ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਦੇ ਹਾਂ।

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …