ਕੇਜਰੀਵਾਲ ‘ਸ਼੍ਰੀ 420’ ਅਤੇ ਜੰਗ ਕਾਂਗਰਸ ਦਾ ‘ਦਲਾਲ’
ਨਵੀਂ ਦਿੱਲੀ/ਬਿਊਰੋ ਨਿਊਜ਼
ਆਪਣੇ ਵਿਵਾਦਤ ਬੋਲਾਂ ਲਈ ਜਾਣੇ ਜਾਂਦੇ ਭਾਜਪਾ ਸੰਸਦ ਮੈਂਬਰ ਸੁਬਰਮਨੀਅਮ ਸਵਾਮੀ ਨੇ ਇੱਕ ਵਾਰ ਫਿਰ ਅਜਿਹਾ ਹੀ ਬਿਆਨ ਦਿੱਤਾ ਹੈ। ਸਵਾਮੀ ਨੇ ਕਿਹਾ ਹੈ ਕਿ ਕੇਜਰੀਵਾਲ ਸ਼੍ਰੀ 420 ਹਨ ਤੇ ਉਨ੍ਹਾਂ ਦੀ ਤੁਲਨਾ ਦਿੱਲੀ ਸਲਤਨਤ ਦੇ ਦੌਰ ਦੇ ਸ਼ਾਸਕ ਮੁਹੰਮਦ ਬਿਨ ਤੁਗਲਕ ਨਾਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸੀਬ ਜੰਗ ਨੂੰ ਨਾਲਾਇਕ ਤੇ ਕਾਂਗਰਸ ਦਾ ਦਲਾਲ ਕਿਹਾ ਹੈ।
ਸਵਾਮੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਧਰਨੇ ‘ਤੇ ਬੈਠੇ ਭਾਜਪਾ ਸੰਸਦ ਮੈਂਬਰ ਮਹੇਸ਼ ਗਿਰੀ ਦੇ ਸਮਰਥਨ ਵਿੱਚ ਉੱਥੇ ਪੁੱਜੇ ਸਨ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਹੀ ਦਿੱਲੀ ਦੇ ਗਵਰਨਰ ਲੈਫਟੀਨੈਂਟ ਨਸੀਬ ਜੰਗ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਸਵਾਮੀ ਨੇ ਕਿਹਾ ਕਿ ਨਸੀਬ ਜੰਗ ਹਰ ਰੋਜ਼ ਕਾਂਗਰਸ ਦੇ ਸੀਨੀਅਰ ਲੀਡਰਾਂ ਤੇ ਸੋਨੀਆ ਗਾਂਧੀ ਦੇ ਸਿਆਸੀ ਸਕੱਤਰ ਅਹਿਮਦ ਪਟੇਲ ਨਾਲ ਮਿਲਦੇ ਹਨ। ਇਸ ਦੇ ਨਾਲ ਹੀ ਸਵਾਮੀ ਨੇ ਮੰਗ ਕੀਤੀ ਹੈ ਕਿ ਉਪ ਰਾਜਪਾਲ ਨੂੰ ਹਟਾਇਆ ਜਾਵੇ। ਭਾਜਪਾ ਸੰਸਦ ਮੈਂਬਰ ਮਹੇਸ਼ ਗਿਰੀ ਕੱਲ੍ਹ ਤੋਂ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਗਿਰੀ ਦੀ ਮੰਗ ਹੈ ਕਿ ਕੇਜਰੀਵਾਲ ਨੇ ਐਮ.ਐਮ. ਖਾਨ ਹੱਤਿਆ ਕਾਂਡ ਦੇ ਜੋ ਦੋਸ਼ ਉਨ੍ਹਾਂ ‘ਤੇ ਲਾਏ ਹਨ, ਉਹ ਸਾਬਿਤ ਕਰਨ ਜਾਂ ਫਿਰ ਮੁੱਖ ਮੰਤਰੀ ਦਾ ਅਹੁਦਾ ਛੱਡ ਦੇਣ।
Check Also
ਸ਼ਰਧਾਲੂਆਂ ਦੇ ਲਈ ਬੰਦ ਹੋਏ ਗੰਗੋਤਰੀ ਧਾਮ ਦੇ ਕਿਵਾੜ
17 ਨਵੰਬਰ ਨੂੰ ਬੰਦ ਕੀਤੇ ਜਾਣਗੇ ਬਦਰੀਨਾਥ ਧਾਮ ਦੇ ਕਿਵਾੜ ਗੜ੍ਹਵਾਲ : ਗੰਗੋਤਰੀਧਾਮ ਦੇ ਕਿਵਾੜ …