Breaking News
Home / ਕੈਨੇਡਾ / ਟੋਰਾਂਟੋ ਦੇ ਕੌਮਾਂਤਰੀ ਕਵੀ ਦਰਬਾਰ ਲਈ ਕਵੀ ਕੈਨੇਡਾ ਪੁੱਜੇ

ਟੋਰਾਂਟੋ ਦੇ ਕੌਮਾਂਤਰੀ ਕਵੀ ਦਰਬਾਰ ਲਈ ਕਵੀ ਕੈਨੇਡਾ ਪੁੱਜੇ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਸਰਬ-ਸਾਂਝੇ ਕਵੀ ਦਰਬਾਰ ਵਿੱਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਤੋਂ ਬਹੁਤ ਸਾਰੇ ਕਵੀ ਕੈਨੇਡਾ ਪਹੁੰਚ ਗਏ ਹਨ। ਇਹ ਜਾਣਕਾਰੀ ਮੀਡੀਆ ਨੂੰ ਦਿੰਦਿਆਂ ਕਵੀ ਦਰਬਾਰ ਦੇ ਮੀਡੀਆ ਕੋਆਰਡੀਨੇਟਰ ਡਾ. ਹੀਰਾ ਰੰਧਾਵਾ ਨੇ ਦੱਸਿਆ ਕਿ 17 ਨਵੰਬਰ 2019 ਨੂੰ ਬਰੈਂਪਟਨ ਦੇ 340 ਵੋਡੇਨ ਸਟਰੀਟ ਈਸਟ ਸਥਿੱਤ ਸੈਂਚਰੀ ਗਾਰਡਨ ਰੀਕਰੇਸ਼ਨ ਸੈਂਟਰ ਦੇ ਹਾਲ ਨੰਬਰ 1 ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਵੱਖ ਵੱਖ ਦੇਸ਼ਾਂ ਤੋਂ ਉਕਤ ਕਵੀ ਦਰਬਾਰ ਵਿੱਚ ਸ਼ਾਮਿਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਸੰਸਥਾ ਦੇ ਜਨਰਲ ਸਕੱਤਰ ਹਰਦਿਆਲ ਸਿੰਘ ਝੀਤਾ ਨੇ ਕਿਹਾ ਕਿ ਸਮੁੱਚੇ ਭਾਈਚਾਰੇ ਵੱਲੋਂ ਇਸ ਕਾਰਜ ਲਈ ਬਹੁਤ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ઠਕਵੀ ਦਰਬਾਰ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਵੱਖ ਵੱਖ ਸੰਸਥਾਵਾਂ ਨਾਲ ਜੁੜੇ, ਅਦੀਬਾਂ ਤੇ ਕਲਾਕਾਰਾਂ ਦੀਆਂ ਲਗਾਤਾਰ ਮੀਟਿੰਗਾਂ ਕੀਤੀਆਂ ਗਈਆਂ ਸਨ। ਜਿਨ੍ਹਾਂ ਦੇ ਸੁਝਾਵਾਂ ਉੱਤੇ ਵਿਚਾਰ ਕਰਕੇ ਹੀ ਪ੍ਰੋਗਰਾਮ ਉਲੀਕੇ ਗਏ ਹਨ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਪਰਗਟ ਸਿੰਘ ਬੱਗਾ ਨੇ ਕਿਹਾ ਕਿ ઠਦੁਨੀਆਂ ਭਰ ਵਿੱਚ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪਾਸਾਰ ਲਈ ਹੋ ਰਹੇ ਯਤਨਾਂ ਵਜੋਂ ਕੀਤਾ ਜਾਣ ਵਾਲੇ ઠਇਹ ઠਕਵੀ ਦਰਬਾਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਤੇ ਉਹਨਾਂ ਨੂੰ ਅਕੀਦਤ ਦੇ ਫੁੱਲਾਂ ਵਜੋਂ ਲਿਆ ਜਾਣਾ ਚਾਹੀਦਾ ਹ ।
ਉਹਨਾਂ ਦੱਸਿਆ ਕਿ ਇਸ ਕਵੀ ਦਰਬਾਰ ਵਿੱਚ ਸ਼ਾਮਿਲ ਹੋਣ ਲਈ ਕਵੀਆਂ ਨੂੰ ਕੈਨੇਡਾ ਦੇ ਵੀਜ਼ਾ ਆਦਿ ਮਿਲ ਗਏ ਹਨ ਜਿਹੜੇ ਇਸ ਹਫ਼ਤੇ ਕੈਨੇਡਾ ਪਹੁੰਚ ਜਾਣਗੇ। ਸੰਸਥਾ ਦੇ ਚੇਅਰਮੈਨ ਦਲਜੀਤ ਸਿੰਘ ਗੈਦੂ ਨੇ ਦੱਸਿਆ ਕਿ ਇਸ ਕਵੀ ਦਰਬਾਰ ਵਿੱਚ ਸਥਾਨਕ ਕਵੀਆਂ ਤੇ ਨੌਜਵਾਨ ਲੇਖਕਾਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਉਤਸ਼ਾਹਿਤ ਜਾਵੇਗਾ। ਸਮਾਗਮ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕਰਕੇ ਪੇਸ਼ ਕੀਤਾ ਜਾਣ ਵਾਲਾ ਸਭਿਆਚਾਰਕ ਪ੍ਰੋਗਰਾਮ ਦਰਸ਼ਕਾਂ ਲਈ ਵਿਸੇਸ਼ ਖਿੱਚ ਦਾ ਕੇਂਦਰ ਹੋਵੇਗ। ਉਹਨਾਂ ਕਿਹਾ ਕਿ ਪ੍ਰਿੰਟ, ਇਲੈਕਟਰੋਨਿਕ, ਰੇਡੀਓ, ਟੀ ਵੀ, ਅਤੇ ਸ਼ੋਸ਼ਲ ਮੀਡੀਏ ਨਾਲ ਜੁੜੇ ਸਮੂਹ ਪੰਜਾਬੀ ਹਿਤੈਸ਼ੀਆਂ ਵੱਲੋਂ ਇਸ ਸਮਾਗਮ ਦੀ ਸਫ਼ਲਤਾ ਲਈ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਕਵੀ ਦਰਬਾਰ ਦੇ ਸਮਾਗਮਾਂ ਮੌਕੇ ਖਾਣ-ਪੀਣ ਦਾ ਵਿਸ਼ੇਸ਼ ਮੁਫ਼ਤ ਪ੍ਰਬੰਧ ਹੋਵੇਗਾ। ਇਸ ਸਮਾਗਮ ਨੂੰ ਆਯੋਜਿਤ ਕਰਨ ਲਈ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ਼ ਉਨਟਾਰੀਓ ਵੱਲੋਂ ਪ੍ਰਮੁੱਖ ਭੂਮਿਕਾ ਨਿਭਾਈ ਜਾ ਰਹੀ ਹੈ। ਕਿਸੇ ਵੀ ਕਿਸਮ ਦੇ ਸੁਝਾਅ ਅਤੇ ਜਾਣਕਾਰੀ ਲਈ ਡਾ ਪ੍ਰਗਟ ਸਿੰਘ ਬੱਗਾ ਨੂੰ 905-531-8901, ਹਰਦਿਆਲ ਸਿੰਘ ਝੀਤਾ ਨੂੰ 647-409-8915 ਜਾਂ ਦਲਜੀਤ ਸਿੰਘ ਗੈਦੂ ਨੂੰ ਫੋਨ ਨੰਬਰ 416-305-9878 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …