19.6 C
Toronto
Tuesday, September 23, 2025
spot_img
Homeਪੰਜਾਬਬਾਦਲ ਪਰਿਵਾਰ ਨੂੰ ਇਤਿਹਾਸ ਕਦੇ ਮੁਆਫ ਨਹੀਂ ਕਰੇਗਾ : ਮੰਡ

ਬਾਦਲ ਪਰਿਵਾਰ ਨੂੰ ਇਤਿਹਾਸ ਕਦੇ ਮੁਆਫ ਨਹੀਂ ਕਰੇਗਾ : ਮੰਡ

ਕਪੂਰਥਲਾ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਿੰਡ ਡਡਵਿੰਡੀ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਮਖ਼ਿਆਲੀ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ‘ਭਾਈ ਲਾਲੋ ਜੀ ਮੀਰੀ ਪੀਰੀ ਧਾਰਮਿਕ ਸਮਾਗਮ’ ਕਰਵਾਇਆ ਗਿਆ।
ਸਮਾਗਮਾਂ ਦੀ ਸ਼ੁਰੂਆਤ ਅਖੰਡ ਪਾਠ ਦੇ ਭੋਗ ਪੈਣ ਨਾਲ ਹੋਈ। ਇਸ ਮੌਕੇ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸਿੱਖ ਕੌਮ ਅਤੇ ਸਿੱਖ ਪੰਥ ਦਾ ਆਪਣੇ ਸਵਾਰਥਾਂ ਦੀ ਪੂਰਤੀ ਲਈ ਜਿੰਨਾ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ ਸ਼ਾਇਦ ਹੀ ਕੋਈ ਹੋਰ ਗੈਰ ਸਿੱਖ ਨੇ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਇਤਿਹਾਸ ਕਦੇ ਵੀ ਬਾਦਲ ਪਰਿਵਾਰ ਨੂੰ ਸਿੱਖ ਪੰਥ ਅਤੇ ਸਿੱਖ ਕੌਮ ਨਾਲ ਕੀਤੀਆਂ ਗਦਾਰੀਆਂ ਲਈ ਮੁਆਫ਼ ਨਹੀਂ ਕਰੇਗਾ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਦਾ ਮਨੁੱਖ ਬਾਬਾ ਨਾਨਕ ਦੇ ਫ਼ਲਸਫ਼ੇ ਤੋਂ ਸਹਿਜੇ ਸਹਿਜੇ ਦੂਰ ਹੁੰਦਾ ਜਾ ਰਿਹਾ ਹੈ। ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ 1947 ਤੋਂ ਲੈ ਕੇ ਅੱਜ ਤੱਕ ਕੇਂਦਰ ਦੀਆਂ ਸਰਕਾਰਾਂ ਅਤੇ ਨਿਆਂਪਾਲਿਕਾ ਨੇ ਘੱਟ ਗਿਣਤੀ ਅਤੇ ਸਿੱਖ ਕੌਮ ਨੂੰ ਕੋਈ ਇਨਸਾਫ ਨਹੀਂ ਦਿੱਤਾ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਲਈ ਕੀਤੇ ਗਏ ਉਦਮ ਦਾ ਸਵਾਗਤ ਕੀਤਾ। ਉਨ੍ਹਾਂ ਐੱਸਜੀਪੀਸੀ ਦੀਆਂ ਵਿਧਾਨ ਅਨੁਸਾਰ ਪਿਛਲੇ ਸਮੇਂ ਤੋਂ ਚੋਣਾਂ ਨਾ ਕਰਵਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਸਿੱਖ ਰੈਫਰੈਂਸ ਲਾਇਬ੍ਰੇਰੀ, ਨੀਲੇ ਸਾਕੇ ਦੇ ਹਮਲੇ ਦੌਰਾਨ ਫੌਜ ਵੱਲੋਂ ਚੁੱਕੇ ਗਏ ਬੇਸ਼ਕੀਮਤੀ ਸਾਮਾਨ ਨੂੰ ਵਾਪਸ ਕਰਨ ਦੀ ਮੰਗ ਕੀਤੀ।ਉਨ੍ਹਾਂ ਕਸ਼ਮੀਰ, ਬਿਹਾਰ, ਛੱਤੀਸਗੜ੍ਹ, ਅਸਾਮ, ਮਹਾਰਾਸ਼ਟਰ, ਮਨੀਪੁਰ, ਨਾਗਾਲੈਂਡ ਅਤੇ ਪੱਛਮੀ ਬੰਗਾਲ ਵਰਗੇ ਸੂਬਿਆਂ ਵਿੱਚੋਂ ਫੌਜ ਅਤੇ ਅਰਧ ਸੈਨਿਕਾਂ ਵੱਲੋਂ ਮਨੁੱਖਤਾ ਦੇ ਕੀਤੇ ਜਾ ਰਹੇ ਕਤਲੇਆਮ ਨੂੰ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਸੁਲਤਾਨਪੁਰ ਲੋਧੀ ਵਿੱਚ ਯੂਨੀਵਰਸਿਟੀ ਖੋਜ ਕੇਂਦਰ ਸਥਾਪਤ ਕਰਨ ਦੀ ਮੰਗ ਵੀ ਕੀਤੀ।

RELATED ARTICLES
POPULAR POSTS