ਕਰਤਾਰਪੁਰ ਸਾਹਿਬ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਦੋਹਾਂ ਮੁਲਕਾਂ ਦੇ ਹੀਰੋ ਨਜ਼ਰ ਆ ਰਹੇ ਸਨ। ਉਨ੍ਹਾਂ ਜਿਉਂ ਹੀ ਆਪਣਾ ਭਾਸ਼ਣ ਸ਼ੁਰੂ ਕੀਤਾ ਸ਼ਰਧਾਲੂਆਂ ਨੇ ‘ਬੋਲੇ ਸੋ ਨਿਹਾਲ’ ਅਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਆਪਣੇ 16 ਮਿੰਟ ਦੇ ਲੱਛੇਦਾਰ ਭਾਸ਼ਣ ਵਿੱਚ ਇਮਰਾਨ ਲਈ 10-12 ਸ਼ੇਅਰ ਸੁਣਾ ਕੇ ਖ਼ੂਬ ਤਾੜੀਆਂ ਬਟੋਰੀਆਂ। ਇਸ ਮੌਕੇ ਸਾਰੇ ਮਹਿਮਾਨਾਂ ਵਿੱਚੋਂ ਸਿਰਫ਼ ਸਿੱਧੂ ਹੀ ਚਰਚਾ ਦਾ ਵਿਸ਼ਾ ਬਣੇ ਹੋਏ ਸਨ। ਇਸ ਤੋਂ ਪਹਿਲਾਂ ਸਿੱਧੂ ਜਦੋਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਲੱਗੇ ਤਾਂ ਉਥੇ ਮੌਜੂਦ ਸੰਗਤ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਸ਼ਾਮ ਨੂੰ ਜਦੋਂ ਉਹ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਮਗਰੋਂ ਡੇਰਾ ਬਾਬਾ ਨਾਨਕ ਪਹੁੰਚੇ ਤਾਂ ਲਾਂਘੇ ਕੋਲ ਲੋਕਾਂ ਨੇ ਸਿੱਧੂ ਦੇ ਪੱਖ ‘ਚ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਸਿੱਧੂ ਨੂੰ ਅਮਨ ਦਾ ਨੁਮਾਇੰਦਾ ਦੱਸਦਿਆਂ ਜੈਕਾਰੇ ਵੀ ਛੱਡੇ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਜਦੋਂ ਇਮਰਾਨ ਖ਼ਾਨ ਦੇ ਵਜ਼ੀਰੇ ਆਜ਼ਮ ਵਜੋਂ ਹਲਫ਼ ਲੈਣ ਵਾਲੇ ਸਮਾਗਮ ਲਈ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੱਲ ਕੀਤੀ ਸੀ।
ਲੋਕਾਂ ਦਾ ਮੰਨਣਾ ਹੈ ਕਿ ਸਿੱਧੂ ਦੇ ਲਾਂਘਾ ਖੁਲ੍ਹਵਾਉਣ ਦੇ ਯਤਨਾਂ ਕਰਕੇ ਹੀ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਨੂੰ ਮਿਲੇ ਹਨ। ਨਵਜੋਤ ਸਿੱਧੂ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸ਼ੇਅਰੋ ਸ਼ੇਅਰੀ ਨਾਲ ਕਰਦਿਆਂ ਕਿਹਾ, ‘ਹੈ ਸਮੇਂ ਨਦੀ ਕੀ ਬਾੜ੍ਹ ਕਿ ਅਕਸਰ ਸਭ ਰਹਿ ਜਾਇਆ ਕਰਤੇ ਹੈਂ, ਹੈ ਸਮੇਂ ਬੜਾ ਤੂਫਾਨ ਪ੍ਰਬਲ ਪਰਬਤ ਭੀ ਝੁਕ ਜਾਇਆ ਕਰਤੇ ਹੈ, ਅਕਸਰ ਦੁਨੀਆ ਦੇ ਲੋਕ ਸਮੇਂ ਮੇਂ ਚੱਕਰ ਖਾਇਆ ਕਰਤੇ ਹੈਂ, ਪਰ ਕੁਝ ਇਮਰਾਨ ਖਾਨ ਜੈਸੇ ਹੋਤੇ ਹੈ ਜੋ ਇਤਿਹਾਸ ਬਨਾਇਆ ਕਰਤੇ ਹੈਂ। ਉਨ੍ਹਾਂ ਸੰਬੋਧਨ ਦੌਰਾਨ ਲਾਂਘੇ ਨੂੰ ਮੁਹੱਬਤ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ‘ਮੇਰਾ ਲਾਂਘਾ ਮੁਹੱਬਤ ਹੈ, ਮੇਰਾ ਪੈਂਡਾ ਮੁਹੱਬਤ ਹੈ ਤੇ ਮੇਰੀ ਜੱਫੀ ਵੀ ਮੁਹੱਬਤ ਹੈ। ਪਾਰਸ ਤੇ ਬਾਬੇ ਨਾਨਕ ਦਾ ਕੋਈ ਤੋਲ ਨਹੀਂ। ਮੇਰੇ ਬਾਬੇ ਦੇ ਘਰ ਦਾ ਦਰਸ਼ਨ ਸਵਰਗ ਵਰਗਾ ਹੈ। ਮੈਂ ਤਾਂ ਬੱਸ ਬਾਬੇ ਦੇ ਘਰ ਦਾ ਨੌਕਰ ਹਾਂ। ਜਿਸ ਨੇ ਤੇਰਾ-ਤੇਰਾ ਤੋਲਿਆ, ਉਹ ਦੇ ਘਰ ‘ਚ ਮੇਰਾ-ਮੇਰਾ ਕਿੱਥੇ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …