ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾਣੂ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਅੱਜ ਪੰਜਾਬ ਕਾਂਗਰਸ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਦਰ ਮੁਕਾਮਾਂ ‘ਤੇ ਧਰਨੇ ਦਿੱਤੇ ਗਏ। ਇਸ ਦੇ ਚੱਲਦਿਆਂ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਧਰਨਾ ਦਿੱਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਜਾਖੜ ਨੇ ਕਿਹਾ ਕਿ ਨੋਟਬੰਦੀ ਤੇ ਜੀਐੱਸਟੀ ਲੱਗਣ ਕਾਰਨ ਵਪਾਰੀ ਵਰਗ ਬੁਰੀ ਤਰ੍ਹਾਂ ਬਰਬਾਦ ਹੋ ਗਿਆ ਹੈ ਤੇ ਦੇਸ਼ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਡਿੱਗ ਗਈ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਸੰਦੀਪ ਸੰਧੂ, ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੈ ਤਲਵਾੜ ਵੀ ਮੌਜੂਦ ਰਹੇ। ਇਸੇ ਤਰ੍ਹਾਂ ਪੰਜਾਬ ਦੇ ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਦੇ ਬਾਹਰ ਕਾਂਗਰਸੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਧਰਨਿਆਂ ਦੀ ਅਗਵਾਈ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …