ਗਰੁੱਪ ਵਿਚੋਂ ਸਿਰਫ ਇਕ ਮੈਂਬਰ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ ਕਰਤਾਰਪੁਰ ਸਾਹਿਬ
ਗੁਰਦਾਸਪੁਰ/ਬਿਊਰੋ ਨਿਊਜ਼
ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਮਗਰੋਂ ਵੱਡੀ ਸੰਖਿਆ ਵਿੱਚ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਇਹਨਾਂ ਸ਼ਰਧਾਲੂਆਂ ਨੂੰ ਯਾਤਰਾ ਦੀ ਪੂਰੀ ਜਾਣਕਾਰੀ ਨਾ ਹੋਣ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਰਜਿਸਟ੍ਰੇਸ਼ਨ ਕਰਾਉਣ ਲਈ ਤਿਆਰ ਕੀਤੀ ਗਈ ਵੈੱਬਸਾਈਟ ਵਿੱਚ ਕੁੱਝ ਕਮੀਆਂ ਹੋਣ ਕਾਰਨ ਇਹਨਾਂ ਯਾਤਰੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਸ਼ਰਧਾਲੂ ਤਾਂ ਜਾਣਕਾਰੀ ਨਾ ਹੋਣ ਕਾਰਨ ਬਿਨਾ ਪਾਸਪੋਰਟ ਅਤੇ ਬਿਨਾ ਰਜਿਸਟ੍ਰੇਸ਼ਨ ਕਰਵਾਇਆਂ ਹੀ ਡੇਰਾ ਬਾਬਾ ਨਾਨਕ ਪਹੁੰਚ ਕੇ ਨਿਰਾਸ਼ ਹੋ ਕੇ ਪਰਤ ਰਹੇ ਹਨ। ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅਸੀਂ ਸਾਰੇ ਪਰਿਵਾਰ ਦੀ ਗਰੁੱਪ ਰਜਿਟ੍ਰੇਸ਼ਨ ਕਰਵਾਈ ਹੈ, ਪਰ ਇਕ ਹੀ ਮੈਂਬਰ ਨੂੰ ਕਰਤਾਰਪੁਰ ਸਾਹਿਬ ਜਾਣ ਦਿੱਤਾ ਜਾ ਰਿਹਾ ਹੈ। ਸ਼ਰਧਾਲੂਆਂ ਦੀ ਮੰਗ ਹੈ ਕਿ ਜੇਕਰ ਪੂਰੇ ਪਰਿਵਾਰ ਨੂੰ ਇਕੱਠੇ ਯਾਤਰਾ ‘ਤੇ ਜਾਣ ਦੀ ਇਜਾਜ਼ਤ ਨਹੀਂ ਹੈ ਤਾਂ ਵੈੱਬਸਾਈਟ ਤੋਂ ਗਰੁੱਪ ਰਜਿਸਟ੍ਰੇਸ਼ਨ ਦੀ ਆਪਸ਼ਨ ਹਟਾਈ ਜਾਣੀ ਚਾਹੀਦੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …