ਪਾਕਿ ਦੇ ਆਰਮੀ ਹੈਡਕੁਆਰਟਰ ‘ਚ ਹੋਈ ਨਵਾਜ਼ ਕੈਬਨਿਟ ਦੀ ਮੀਟਿੰਗ
ਇਸਲਾਮਾਬਾਦ/ਬਿਊਰੋ ਨਿਊਜ਼
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਦੌਰਿਆਂ ਤੋਂ ਪਾਕਿਸਤਾਨ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਇਹ ਹੀ ਕਾਰਨ ਹੈ ਕਿ ਪਾਕਿਸਤਾਨ ਦੇ ਆਰਮੀ ਹੈੱਡਕੁਆਰਟਰ ਵਿੱਚ ਪੂਰੀ ਨਵਾਜ਼ ਕੈਬਨਿਟ ਦੀ ਬੈਠਕ ਬੁਲਾਈ ਗਈ। ਇਸ ਵਿੱਚ ਵਿਦੇਸ਼ ਤੇ ਸੁਰੱਖਿਆ ਨਾਲ ਸਬੰਧਤ ਨੀਤੀਆਂ ‘ਤੇ ਚਰਚਾ ਕੀਤੀ ਗਈ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਪਾਕਿ ਮਿਲਟਰੀ ਨੇ ਹੀ ਇਹ ਬੈਠਕ ਬੁਲਾਉਣ ਲਈ ਕਿਹਾ ਸੀ।
ਮੀਡੀਆ ਰਿਪੋਰਟ ਮੁਤਾਬਕ ਪਿਛਲੇ ਹਫਤੇ ਪਾਕਿਸਤਾਨ ਦੇ ਗੈਰੀਸਨ ਸ਼ਹਿਰ ਵਿੱਚ ਗ੍ਰਹਿ ਮੰਤਰੀ ਨੂੰ ਛੱਡ ਕੇ ਪੂਰੀ ਪਾਕਿ ਕੈਬਨਿਟ ਦੀ ਬੈਠਕ ਬੁਲਾਈ ਗਈ ਸੀ। ਇਹ ਮੀਟਿੰਗ ਮਿਲਟਰੀ ਦੇ ਜਨਰਲ ਹੈੱਡਕੁਆਟਰ ਵਿੱਚ ਕੀਤੀ ਗਈ ਸੀ। ਬੈਠਕ ਵਿੱਚ ਆਰਮੀ ਦੇ ਸੀਨੀਅਰ ਅਫਸਰ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਬੈਠਕ ਦਾ ਮੁੱਖ ਮਕਸਦ ਸਰਕਾਰੀ ਫੈਸਲਿਆਂ ਵਿੱਚ ਮਿਲਟਰੀ ਦੇ ਦਬਦਬੇ ਨੂੰ ਦਿਖਾਉਣਾ ਸੀ। ਵਿਦੇਸ਼ੀ ਰਿਸ਼ਤਿਆਂ ਨੂੰ ਲੈ ਕੇ ਪਾਕਿ ਦੀ ਹਾਲਤ ਠੀਕ ਨਹੀਂ ਹੈ। ਪਠਾਨਕੋਟ ਹਮਲੇ ਤੋਂ ਬਾਅਦ ਹੀ ਭਾਰਤ ਨਾਲ ਪਾਕਿ ਦੇ ਕੂਟਨੀਤਕ ਰਿਸ਼ਤਿਆਂ ਵਿੱਚ ਤਣਾਅ ਚੱਲ ਰਿਹਾ ਹੈ। ਨਿਉਕਲੀਅਰ ਸਪਲਾਇਰ ਗਰੁੱਪ ਵਿੱਚ ਭਾਰਤ ਦੀ ਮੈਂਬਰਸ਼ਿਪ ਨੂੰ ਲੈ ਕੇ ਅਮਰੀਕਾ ਖੁੱਲ੍ਹ ਕੇ ਭਾਰਤ ਦਾ ਸਮਰਥਨ ਕਰ ਰਿਹਾ ਹੈ। ਪਾਕਿ ਦੀ ਮੈਂਬਰਸ਼ਿਪ ਨੂੰ ਲੈ ਕੇ ਅਮਰੀਕਾ ਦਾ ਰੁਖ਼ ਪਾਜ਼ੇਟਿਵ ਨਜ਼ਰ ਨਹੀਂ ਆਇਆ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …