ਬੌਬਡੇ ਦਾ ਕਾਰਜਕਾਲ 17 ਮਹੀਨਿਆਂ ਦਾ ਹੋਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਜਸਟਿਸ ਸ਼ਰਦ ਅਰਵਿੰਦ ਬੌਬਡੇ ਨੇ ਅੱਜ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। 63 ਸਾਲਾ ਜਸਟਿਸ ਬੌਬਡੇ ਨੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਥਾਂ ਲਈ ਹੈ। ਜ਼ਿਕਰਯੋਗ ਹੈ ਕਿ ਰੰਜਨ ਗੋਗੋਈ ਲੰਘੇ ਕੱਲ੍ਹ 17 ਨਵੰਬਰ ਨੂੰ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਏ ਅਤੇ ਉਨ੍ਹਾਂ ਪਿਛਲੇ ਦਿਨੀਂ ਆਪਣੇ ਉਤਰਾਧਿਕਾਰੀ ਦੇ ਰੂਪ ਵਿਚ ਜਸਟਿਸ ਬੌਬਡੇ ਦੇ ਨਾਮ ਦੀ ਸਿਫਾਰਸ਼ ਕੀਤੀ ਸੀ। ਜਸਟਿਸ ਬੌਬਡੇ ਦਾ ਚੀਫ ਜਸਟਿਸ ਵਜੋਂ ਲਗਭਗ 17 ਮਹੀਨਿਆਂ ਦਾ ਕਾਰਜਕਾਲ ਹੋਵੇਗਾ ਅਤੇ ਉਹ 23 ਅਪ੍ਰੈਲ 2021 ਨੂੰ ਸੇਵਾ ਮੁਕਤ ਹੋ ਜਾਣਗੇ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …