ਕਿਹਾ – ਸੰਸਦ ‘ਚ ਆਉਣਾ ਫਾਰੂਕ ਅਬਦੁੱਲਾ ਦਾ ਅਧਿਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦਾ ਸਰਦ ਰੁੱਤ ਦਾ ਸੈਸ਼ਨ ਅੱਜ ਸ਼ੁਰੂ ਹੋ ਗਿਆ। ਲੋਕ ਸਭਾ ਅਤੇ ਰਾਜ ਸਭਾ ਵਿਚ ਸੁਸ਼ਮਾ ਸਵਰਾਜ ਅਤੇ ਅਰੁਣ ਜੇਤਲੀ ਸਮੇਤ ਹੋਰ ਵਿਛੜੇ ਆਗੂਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਕਸ਼ਮੀਰੀ ਆਗੂਆਂ ਦੀ ਹਿਰਾਸਤ ਅਤੇ ਗਾਂਧੀ ਪਰਿਵਾਰ ਦੀ ਸੁਰੱਖਿਆ ਘਟਾਉਣ ਦਾ ਮਾਮਲਾ ਸੰਸਦ ਵਿਚ ਚੁੱਕਿਆ। ਵਿਰੋਧੀ ਧਿਰ ਨੇ ਨਾਅਰੇਬਾਜ਼ੀ ਕਰਦਿਆਂ ਫਾਰੂਕ ਅਬਦੁੱਲਾ ਦੀ ਰਿਹਾਈ ਦੀ ਮੰਗ ਕੀਤੀ। ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਅਦਬੁੱਲਾ ਅਤੇ ਹੋਰ ਆਗੂਆਂ ਨੂੰ 108 ਦਿਨਾਂ ਤੋਂ ਨਜ਼ਰਬੰਦ ਕਰਕੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਫਾਰੂਕ ਨੂੰ ਵੀ ਸੰਸਦ ਵਿਚ ਆਉਣ ਦਾ ਅਧਿਕਾਰ ਅਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …