ਧਮਾਕੇ ਵਿਚ 23 ਵਿਅਕਤੀਆਂ ਦੀ ਚਲੀ ਗਈ ਸੀ ਜਾਨ
ਬਟਾਲਾ/ਬਿਊਰੋ ਨਿਊਜ਼
ਬਟਾਲਾ ਦੀ ਇਕ ਫੈਕਟਰੀ ‘ਚ ਹੋਏ ਧਮਾਕੇ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੀ.ਸੀ. ਦਫਤਰ ਦੇ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਡੀ.ਸੀ. ਦਫਤਰ ਦੇ ਤਿੰਨ ਕਰਮਚਾਰੀ ਅਨਿਲ ਕੁਮਾਰ, ਸੁਪਰਡੈਂਟ ਮੁਲਖ ਰਾਜ ਅਤੇ ਗੁਰਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ। ਧਿਆਨ ਰਹੇ ਕਿ ਲੰਘੇ ਸਤੰਬਰ ਮਹੀਨੇ ਬਟਾਲਾ ਵਿਚ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਦੌਰਾਨ 23 ਵਿਅਕਤੀਆਂ ਦੀ ਜਾਨ ਚਲੇ ਗਈ ਸੀ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਹੋ ਗਏ ਸਨ। ਇਸ ਮਾਮਲੇ ਵਿੱਚ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਕਰਨ ਲਈ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਵੀ ਬਟਾਲਾ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …