Breaking News
Home / ਪੰਜਾਬ / ਸ਼ਾਂਤੀ ਦਾ ਸੰਦੇਸ਼ ਲੈ ਕੇ ਕੈਨੇਡਾ ਤੋਂ ਅੰਮ੍ਰਿਤਸਰ ਪਹੁੰਚੇ ਸਿੱਖ ਸ਼ਰਧਾਲੂ

ਸ਼ਾਂਤੀ ਦਾ ਸੰਦੇਸ਼ ਲੈ ਕੇ ਕੈਨੇਡਾ ਤੋਂ ਅੰਮ੍ਰਿਤਸਰ ਪਹੁੰਚੇ ਸਿੱਖ ਸ਼ਰਧਾਲੂ

ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ ‘ਤੇ ਕੀਤਾ ਸਨਮਾਨਿਤ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਕੈਨੇਡਾ ਦੇ ਸਿੱਖਾਂ ਨੇ ਇਤਿਹਾਸ ਰਚਿਆ ਹੈ। ਬੱਸ ਰਾਹੀਂ 17 ਦੇਸ਼ਾਂ ਵਿਚ ਸ਼ਾਂਤੀ ਸੁਨੇਹਾ ਦਿੰਦੇ ਹੋਏ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਿਆ। ਇਸ ਜਥੇ ਦਾ ਸ੍ਰੀ ਦਰਬਾਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਨੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਜਥੇ ਵਿਚ ਸ਼ਾਮਲ ਗੁਰਚਰਨ ਸਿੰਘ ਨੇ ਦੱਸਿਆ ਕਿ ਇਕ ਮੁਸਲਿਮ ਸ਼ਰਧਾਲੂ ਨੇ ਉਨ੍ਹਾਂ ਲਈ ਇਸ ਵਿਸ਼ੇਸ਼ ਬੱਸ ਪ੍ਰਬੰਧ ਕੀਤਾ ਤੇ ਵੱਖ-ਵੱਖ ਦੇਸ਼ਾਂ ਵਿਚ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਤੇ ਸ਼ਾਂਤੀ ਦੇ ਸੰਦੇਸ਼ ਦੇ ਹੋਕਾ ਦਿੰਦੇ ਹੋਏ ਉਹ ਭਾਰਤ ਪਹੁੰਚੇ ਹਨ। ਉਨ੍ਹਾਂ ਕਰਤਾਰਪੁਰ ਲਾਂਘੇ ਨੂੰ ਸਵਰਗ ਦੱਸਦਿਆਂ ਕਿਹਾ ਕਿ ਪਾਕਿਸਤਾਨ ਵਿਚ ਵੀ ਉਨ੍ਹਾਂ ਦੀ ਪੂਰੀ ਆਓ ਭਗਤ ਹੋਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕੈਨੇਡੀਅਨ ਸਿੱਖਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਯਾਤਰਾ ਨਾਲ ਨਾਨਕ ਨਾਮ ਤੇ ਸਿੱਖੀ ਦਾ ਪ੍ਰਚਾਰ – ਪ੍ਰਸਾਰ ਹੋਵੇਗਾ। ਜਥੇ ਦੇ ਆਗੂ ਨੇ ਦੱਸਿਆ ਕਿ ਇਹ ਯਾਤਰਾ 31 ਅਗਸਤ ਨੂੂੰ ਸ਼ੁਰੂ ਹੋਈ ਸੀ ਅਤੇ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਸੰਪੰਨ ਹੋਵੇਗੀ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …