ਕੈਪਟਨ ਅਮਰਿੰਦਰ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਹੁਕਮ ਦਿੱਤੇ ਕਿ ਸੰਗਰੂਰ ਦੇ ਦਲਿਤ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਅਦਾਲਤੀ ਕਾਰਵਾਈ ਨੂੰ ਤੇਜ਼ੀ ਨਾਲ ਯਕੀਨੀ ਬਣਾਇਆ ਜਾਵੇ। ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਸਾਰੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੋ ਇਸ ਸਮੇਂ ਦੇਸ਼ ਤੋਂ ਬਾਹਰ ਹਨ, ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਕੋਲੋਂ ਕੇਸ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ ਅਤੇ ਜਗਮੇਲ ਸਿੰਘ ਦੀ ਮੰਦਭਾਗੀ ਮੌਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਨੇ ਦੋਵਾਂ ਸੀਨੀਅਰ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਤਿੰਨ ਮਹੀਨਿਆਂ ਵਿੱਚ ਮਿਸਾਲੀ ਤੇ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦਾ ਯਕੀਨ ਦਿਵਾਇਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …