ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਦੀ ਦੇਸ਼ ਅਤੇ ਵਿਦੇਸ਼ਾਂ ‘ਚੋਂ ਵੀ ਨਿੰਦਾ ਦੀਆਂ ਖਬਰਾਂ ਆ ਰਹੀਆਂ ਹਨ। ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਪੀੜਤ ਪਰਿਵਾਰ ਦੀ ਹਮਦਰਦੀ ‘ਚ ਧਰਨੇ ਲਗਾਏ ਅਤੇ ਹੁਣ ਪੰਜਾਬ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ ਮੰਨਦਿਆਂ 20 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਪੰਜਾਬ ਸਰਕਾਰ ਨੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ। ਇਸ ਦੇ ਨਾਲ ਹੀ ਸਰਕਾਰ ਨੇ ਮਕਾਨ ਦੇ ਲਈ ਸਵਾ ਲੱਖ ਰੁਪਏ, ਬੱਚਿਆ ਨੂੰ ਮੁਫ਼ਤ ਸਿੱਖਿਆ ਅਤੇ ਭੋਗ ਦਾ ਖਰਚਾ ਚੁੱਕਣ ਦਾ ਵੀ ਐਲਾਨ ਕੀਤਾ ਹੈ। ਇਹ ਜਾਣਕਾਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਜੇਇੰਦਰ ਸਿੰਗਲਾ ਅਤੇ ਚਰਨਜੀਤ ਸਿੰਘ ਚੰਨੀ ਨੇ ਦਿੱਤੀ। ਧਿਆਨ ਰਹੇ ਕਿ ਪਿਛਲੇ ਦਿਨੀਂ ਜਗਮੇਲ ਸਿੰਘ ਦੀ ਕੁਝ ਨੌਜਵਾਨਾਂ ਨੇ ਬਹੁਤ ਨਿਰਦਈ ਤਰੀਕੇ ਨਾਲ ਕੁੱਟਮਾਰ ਕੀਤੀ ਅਤੇ ਲੱਤਾਂ ਦਾ ਮਾਸ ਵੀ ਪਲਾਸ ਨਾਲ ਖਿੱਚ ਦਿੱਤਾ ਸੀ। ਫਿਰ ਇਲਾਜ ਦੌਰਾਨ ਜਗਮੇਲ ਸਿੰਘ ਦੀਆਂ ਦੋਵਾਂ ਲੱਤਾਂ ਕੱਟਣੀਆਂ ਪੈ ਗਈਆਂ ਸਨ ਅਤੇ ਉਸਦੀ ਪੀਜੀਆਈ ਚੰਡੀਗੜ੍ਹ ਵਿਚ ਮੌਤ ਹੋ ਗਈ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …