ਭਗਵੰਤ ਮਾਨ ਨੇ ਪੀੜਤ ਪਰਿਵਾਰ ਲਈ ਮੰਗਿਆ ਇਨਸਾਫ
ਨਵੀਂ ਦਿੱਲੀ/ਬਿਊਰੋ ਨਿਊਜ਼
ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਸੰਸਦ ਵਿੱਚ ਗੂੰਜਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਹੀ ਦੁਖਦ ਘਟਨਾ ਹੋਈ ਹੈ। ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਦਲਿਤ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟ-ਕੁੱਟ ਮਾਰ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੀੜਤ ਪਰਿਵਾਰ ਆਪਣੀਆਂ ਮੰਗਾਂ ਨੂੂੰ ਲੈ ਕੇ ਪੀਜੀਆਈ ਚੰਡੀਗੜ੍ਹ ਵਿੱਚ ਧਰਨੇ ‘ਤੇ ਵੀ ਬੈਠਿਆ। ਭਗਵੰਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਛੁੱਟੀਆਂ ਮਨਾਉਣ ਵਿਦੇਸ਼ ਗਏ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਪੰਜਾਬ ਵਿੱਚ ਬਹੁਤ ਘੱਟ ਦੇਖਿਆ ਗਿਆ ਹੈ ਕਿ ਸੂਬੇ ਵਿੱਚ ਅਜਿਹਾ ਕੁਝ ਹੋਇਆ ਹੋਵੇ ਤੇ ਸਰਕਾਰ ਛੁੱਟੀਆਂ ‘ਤੇ ਹੋਵੇ। ਉਨ੍ਹਾਂ ਨੇ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਇਸ ਮਸਲੇ ਵੱਲ ਧਿਆਨ ਦਿੱਤਾ ਜਾਵੇ। ਭਗਵੰਤ ਮਾਨ ਨੇ ਫਿਰ ਕਿਹਾ ਕਿ ਉਹ ਇਨਸਾਫ ਲਈ ਪੀੜਤ ਪਰਿਵਾਰ ਦਾ ਹਰ ਪੱਖੋਂ ਸਾਥ ਦੇਣਗੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …