ਰਾਜਨੀਤਕ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਵਿਅਕਤੀਆਂ ਨੇ ਕੀਤਾ ਹਮਲਾ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਵਿਚ ਲੰਘੀ ਰਾਤ ਦਲਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦਾ ਸਬੰਧ ਅਕਾਲੀ ਦਲ ਸੀ ਅਤੇ ਉਹ ਪਿੰਡ ਦਾ ਸਰਪੰਚ ਵੀ ਰਹਿ ਚੁੱਕਾ ਹੈ। ਦਲਬੀਰ ਸਿੰਘ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਵੀ ਰਿਹਾ। ਜਾਣਕਾਰੀ ਮਿਲੀ ਹੈ ਕਿ ਲੰਘੀ ਦੇਰ ਰਾਤ ਮੇਜਰ ਸਿੰਘ, ਮਨਦੀਪ ਸਿੰਘ ਅਤੇ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ 45 ਵਿਅਕਤੀਆਂ ਨੇ ਮਿਲ ਕੇ ਦਲਬੀਰ ਸਿੰਘ ‘ਤੇ ਹਮਲਾ ਕੀਤਾ। ਇਸ ਦੌਰਾਨ ਵਿਰੋਧੀ ਪੱਖ ਵਲੋਂ ਚਲਾਈ ਗਈ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋਏ ਦਲਬੀਰ ਸਿੰਘ ਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਦੱਸਣਾ ਹੈ ਕਿ ਪਿੰਡ ਦੇ ਹੀ ਵਿਅਕਤੀਆਂ ਨੇ ਪੁਰਾਣੀ ਰਾਜਨੀਤਕ ਰੰਜਿਸ਼ ਦੇ ਚੱਲਦਿਆਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …