ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੰਘੀ 9 ਨਵੰਬਰ ਨੂੰ ਲਾਂਘਾ ਖੁੱਲ੍ਹ ਗਿਆ ਸੀ ਅਤੇ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਵੀ ਰਹੇ ਹਨ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਬੜੀ ਗੁੰਝਲਦਾਰ ਪ੍ਰਕਿਰਿਆ ਵਿਚੋਂ ਗੁਜ਼ਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਮੁਸ਼ਕਲ ਵੀ ਹੁੰਦੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਗੁੰਝਲਦਾਰ ਪ੍ਰਕਿਰਿਆ ਨੂੂੰ ਸਰਲ ਬਣਾਉਣ ਲਈ ਕਦਮ ਚੁੱਕਣ ਤਾਂ ਜੋ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਪਾਸਪੋਰਟ ਦੀ ਸ਼ਰਤ ਵੀ ਖਤਮ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬਹੁਤੇ ਸ਼ਰਧਾਲੂ ਵੱਡੀ ਉਮਰ ਦੇ ਹਨ ਜਿਨ੍ਹਾਂ ਨੇ ਆਪਣੇ ਪਾਸਪੋਰਟ ਨਹੀਂ ਬਣਾਏ ਹੋਏ ਅਤੇ ਹੁਣ ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੇ ਰਾਹ ਵਿੱਚ ਪਾਸਪੋਰਟ ਵੱਡੀ ਦਿੱਕਤ ਬਣ ਰਿਹਾ ਹੈ।
Check Also
ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …