Breaking News
Home / ਪੰਜਾਬ / ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਚੰਗਾਲੀਵਾਲਾ ਮਾਮਲੇ ਦੀ ਜਾਂਚ ਲਈ ਟੀਮ ਗਠਿਤ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਚੰਗਾਲੀਵਾਲਾ ਮਾਮਲੇ ਦੀ ਜਾਂਚ ਲਈ ਟੀਮ ਗਠਿਤ

ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਕਰਨਗੇ ਮਾਮਲੇ ਦੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦੇ ਚੰਗਾਲੀਵਾਲਾ ਦੇ ਜਗਮੇਲ ਸਿੰਘ ਮਾਮਲੇ ਦੀ ਜਾਂਚ ਲਈ ਦੋ ਮੈਂਬਰੀ ਟੀਮ ਗਠਿਤ ਕੀਤੀ ਗਈ ਹੈ। ਇਹ ਟੀਮ ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲ ਕੇ ਮਾਮਲੇ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਕਮਿਸ਼ਨ ਨੂੰ ਪੇਸ਼ ਕਰੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਦੋ ਮੈਂਬਰਾਂ ਰਾਜ ਕੁਮਾਰ ਹੰਸ ਅਤੇ ਪੂਨਮ ਕਾਂਗੜਾ ਨੇ ਪੀੜਤ ਪਰਿਵਾਰ ਨਾਲ ਗੱਲਬਾਤ ਵੀ ਕੀਤੀ ਹੈ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …