-0.2 C
Toronto
Tuesday, January 13, 2026
spot_img
Homeਪੰਜਾਬਦਲਿਤ ਨੌਜਵਾਨ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ

ਦਲਿਤ ਨੌਜਵਾਨ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ

ਪੀੜਤ ਪਰਿਵਾਰ ਅਤੇ ਪੰਜਾਬ ਸਰਕਾਰ ‘ਚ ਹੋ ਗਿਆ ਸੀ ਸਮਝੌਤਾ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿਛਲੇ ਦਿਨੀਂ ਕੁੱਟਮਾਰ ਤੋਂ ਬਾਅਦ ਹੋਈ ਮੌਤ ਚਰਚਾ ਦਾ ਵਿਸ਼ਾ ਬਣੀ ਹੋਈ ਸੀ। ਧਿਆਨ ਰਹੇ ਕਿ ਦਰਿੰਦਿਆਂ ਨੇ ਜਗਮੇਲ ਦੀ ਕੁੱਟਮਾਰ ਕੀਤੀ ਅਤੇ ਉਸਦੀਆਂ ਲੱਤਾਂ ਦਾ ਮਾਸ ਵੀ ਨੋਚ ਦਿੱਤਾ ਸੀ। ਇਸ ਦੇ ਚੱਲਦਿਆਂ ਇਲਾਜ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਵਿਚ ਜਗਮੇਲ ਦੀਆਂ ਦੋਵੇਂ ਲੱਤਾਂ ਵੀ ਕੱਟਣੀਆਂ ਪਈਆਂ ਸਨ ਅਤੇ ਉਸਦੀ ਮੌਤ ਹੋ ਗਈ ਸੀ। ਇਸੇ ਦੌਰਾਨ ਅੱਜ ਜਗਮੇਲ ਦਾ ਪਿੰਡ ਚੰਗਾਲੀਵਾਲਾ ਵਿਖੇ ਸਖਤ ਸੁਰੱਖਿਆ ਪ੍ਰਬੰਧ ਹੇਠ ਸਸਕਾਰ ਕਰ ਦਿੱਤਾ ਗਿਆ। ਸਸਕਾਰ ਸਮੇਂ ਸਰਕਾਰ ਨਾਲ ਹੋਈ ਸਹਿਮਤੀ ਮੁਤਾਬਿਕ 6 ਲੱਖ ਰੁਪਏ ਦਾ ਚੈੱਕ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪਰਿਵਾਰ ਨੂੰ ਦਿੱਤਾ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਵੀ ਭਰੋਸਾ ਦਿੱਤਾ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਤਲ ਦੇ ਅਜਿਹੇ ਮਾਮਲਿਆਂ ਵਿਚ ਵੀ ਪਰਿਵਾਰਕ ਮੈਂਬਰ ਪੈਸੇ ਲੈ ਕੇ ਸਮਝੌਤਾ ਕਰ ਲੈਂਦੇ ਹਨ ਅਤੇ ਹੁਣ ਦੇਖਦੇ ਹਾਂ ਕਿ ਦੋਸ਼ੀਆਂ ਨੂੰ ਕਿਹੋ ਜਿਹੀ ਸਜ਼ਾ ਮਿਲਦੀ ਹੈ।

RELATED ARTICLES
POPULAR POSTS