ਸ਼ਹੀਦ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਕੀਤਾ ਫੈਸਲਾ
ਹਿਊਸਟਨ/ਬਿਊਰੋ ਨਿਊਜ਼
ਅਮਰੀਕੀ ਸਿੱਖ ਪੁਲਿਸ ਅਫ਼ਸਰ ਸ਼ਹੀਦ ਸੰਦੀਪ ਧਾਲੀਵਾਲ ਦੇ ਸਨਮਾਨ ਵਿੱਚ ਅਮਰੀਕਾ ਨੇ ਵੱਡਾ ਐਲਾਨ ਕਰਦੇ ਹੋਏ ਘੱਟ ਗਿਣਤੀ ਭਾਈਚਾਰੇ ਦੇ ਵਿਅਕਤੀਆਂ ਨੂੰ ਡਿਊਟੀ ਦੌਰਾਨ ਧਾਰਮਿਕ ਚਿੰਨ੍ਹ ਧਾਰਨ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਇਹ ਐਲਾਨ ਹਿਊਸਟਨ ਪੁਲਿਸ ਟੈਕਸਾਸ ਵਿੱਚ ਕਾਨੂੰਨ ਲਾਗੂ ਕਰਨ ਵਾਲ਼ੀ ਸਭ ਤੋਂ ਵੱਡੀ ਏਜੰਸੀ ਨੇ ਕੀਤਾ। ਸਿਟੀ ਆਫ਼ ਹਿਊਸਟਨ ਨੇ ਇਕ ਟਵੀਟ ਕਰਕੇ ਡਰੈੱਸ ਕੋਡ ਵਿੱਚ ਤਬਦੀਲੀ ਕੀਤੀ ਜਿਸ ਤਹਿਤ ਅਧਿਕਾਰੀਆਂ ਨੂੰ ਆਪਣੇ ਧਾਰਮਿਕ ਅਕੀਦੇ ਅਨੁਸਾਰ ਧਾਰਮਿਕ ਚਿੰਨ੍ਹ ਪਹਿਨਣ ਦੀ ਖੁੱਲ੍ਹ ਦੇ ਦਿੱਤੀ। ਸੰਦੀਪ ਧਾਲੀਵਾਲ ਇਕ ਅਜਿਹਾ ਸ਼ਖਸ਼ ਸੀ, ਜਿਸ ਨੂੰ 2015 ‘ਚ ਟੈਕਸਾਸ ਵਿੱਚ ਕਾਫ਼ੀ ਮਿਹਨਤ ਤੋਂ ਬਾਅਦ ਡਿਊਟੀ ਦੌਰਾਨ ਦਸਤਾਰ ਪਹਿਨਣ ਅਤੇ ਦਾੜ੍ਹੀ ਰੱਖਣ ਦੀ ਇਜਾਜ਼ਤ ਮਿਲ਼ੀ ਸੀ, ਸੰਦੀਪ ਦੀ ਬਦੌਲਤ ਹੀ ਹੋਰ ਘੱਟ ਗਿਣਤੀਆਂ ਦੇ ਲੋਕਾਂ ਨੂੰ ਡਿਊਟੀ ਦੌਰਾਨ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਲਈ ਰਾਹ ਪੱਧਰਾ ਹੋ ਗਿਆ ਸੀ। ਧਿਆਨ ਰਹੇ ਕਿ ਲੰਘੀ 27 ਸਤੰਬਰ ਨੂੰ ਡਿਊਟੀ ਦੌਰਾਨ ਹੀ ਸੰਦੀਪ ਧਾਲੀਵਾਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …