ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਹੈ ਜਾਂਚ
ਕਪੂਰਥਲਾ/ਬਿਊਰੋ ਨਿਊਜ਼
ਕਪੂਰਥਲਾ ਦੇ ਪਿੰਡ ਰਾਏਪੁਰ ਵਿਚ ਤਿੰਨ ਬੰਬ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਪਿੰਡ ਰਾਏਪੁਰ ਵਿਚ ਸਰਕਾਰੀ ਜ਼ਮੀਨ ‘ਤੇ ਮਿੱਟੀ ਪਾਉਣ ਦਾ ਕੰਮ ਚੱਲ ਰਿਹਾ ਸੀ ਕਿ ਇਸੇ ਦੌਰਾਨ ਮਜ਼ਦੂਰਾਂ ਦੀ ਨਜ਼ਰ ਤਿੰਨ ਬੰਬਾਂ ‘ਤੇ ਪੈ ਗਈ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਪੂਰਥਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਮਗਨਰੇਗਾ ਦਾ ਕੰਮ ਚੱਲ ਰਿਹਾ ਹੈ ਅਤੇ ਜਿਸ ਤਹਿਤ ਪਿੰਡ ਮੰਡ ਵਿਚੋਂ ਮਿੱਟੀ ਪੁੱਟ ਕੇ ਰਾਏਪੁਰ ਲਿਆਂਦੀ ਜਾ ਰਹੀ ਸੀ। ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਜਿੰਦਾ ਬੰਬ ਨਹੀਂ ਹਨ, ਪਰ ਫਿਰ ਵੀ ਇਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …