ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਆਉਂਦੀ 27 ਨਵੰਬਰ ਦਿਨ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹੋਣ ਜਾ ਰਹੀ ਹੈ। ਇਸ ਸਬੰਧੀ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਜਲਾਸ ਸੱਦਿਆ ਗਿਆ ਹੈ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਜਾਣਗੇ। ਇਸਦੇ ਚੱਲਦਿਆਂ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁੜ ਪ੍ਰਧਾਨਗੀ ਦਾ ਅਹੁਦਾ ਮਿਲ ਸਕਦਾ ਹੈ। ਇਸ ਵਾਰ ਪ੍ਰਧਾਨਗੀ ਦੀ ਦੌੜ ਵਿਚ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ ਦਾ ਨਾਮ ਵੀ ਮੂਹਰਲੀ ਕਤਾਰ ਵਿਚ ਦੱਸਿਆ ਜਾ ਰਿਹਾ ਹੈ ਅਤੇ ਹੋਰ ਕਈ ਆਗੂ ਪ੍ਰਧਾਨਗੀ ਲੈਣ ਲਈ ਸੁਖਬੀਰ ਬਾਦਲ ਤੱਕ ਪਹੁੰਚ ਕਰ ਰਹੇ ਹਨ। ਹੁਣ ਦੇਖਦੇ ਹਾਂ ਕਿ ਬਾਦਲਾਂ ਦੇ ਲਿਫਾਫੇ ਵਿਚੋਂ ਕਿਸਦਾ ਨਾਮ ਐਸਜੀਪੀਸੀ ਦੀ ਪ੍ਰਧਾਨਗੀ ਲਈ ਨਿਕਲਦਾ ਹੈ।
Check Also
ਟਰੂਡੋ ਸਰਕਾਰ ਡੇਗਣ ਦੀ ਇਕ ਹੋਰ ਕੋਸ਼ਿਸ਼ ਨਾਕਾਮ
ਕੰਸਰਵੇਟਿਵ ਆਗੂ ਪੋਲੀਵਰ ਵੱਲੋਂ ਰੱਖਿਆ ਆਖਰੀ ਬੇਭਰੋਸਗੀ ਮਤਾ ਵੀ ਠੁੱਸ ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੀ …