ਜੰਮੂ/ਬਿਊਰੋ ਨਿਊਜ਼
ਬੇਹੱਦ ਸੰਵੇਦਨਸ਼ੀਲ ਮੰਨੇ ਜਾਣ ਵਾਲੇ ਪਠਾਨਕੋਟ ਏਅਰਬੇਸ ਦੇ ਨੇੜਲੇ ਪਿੰਡਾਂ ਵਿਚ ਅਜੇ ਵੀ ਅੱਤਵਾਦੀ ਲੁਕੇ ਹੋਏ ਹਨ ਅਤੇ ਉਹ ਫਿਰ ਏਅਰਬੇਸ ‘ਤੇ ਹਮਲਾ ਕਰ ਸਕਦੇ ਹਨ। ਗ੍ਰਹਿ ਮਾਮਲਿਆਂ ਸਬੰਧੀ ਸੰਸਦ ਦੀ ਸਥਾਈ ਕਮੇਟੀ ਨੇ ਆਪਣੀ ਰਿਪੋਰਟ ਵਿਚ ਇਹ ਗੱਲ ਕਹੀ ਹੈ। ਕਮੇਟੀ ਨੇ ਕਿਹਾ ਕਿ ਸਰਕਾਰ ਨੂੰ ਇਸ ਬਾਰੇ ਵਿਚ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਹੱਤਵਪੂਰਨ ਕੇਂਦਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਕਮੇਟੀ ਅੰਤਰਰਾਸ਼ਟਰੀ ਸੀਮਾ ਦੇ ਨੇੜੇ-ਨੇੜੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਜੰਮੂ ਪਹੁੰਚੀ ਅਤੇ ਇਸ ਤੋਂ ਪਹਿਲਾਂ ਉਸ ਨੇ ਪਠਾਨਕੋਟ ਦਾ ਦੌਰਾ ਕੀਤਾ ਸੀ। ਕਮੇਟੀ ਦੇ ਪ੍ਰਧਾਨ ਪੀ. ਭੱਟਾਚਾਰੀਆ ਨੇ ਕਿਹਾ ਕਿ ਪਠਾਨਕੋਟ ਤੋਂ ਵਾਪਸ ਪਰਤਣ ਤੋਂ ਬਾਅਦ ਅਸੀਂ ਸਰਕਾਰ ਸਾਹਮਣੇ ਆਪਣੇ ਸੁਝਾਅ ਰੱਖੇ ਅਤੇ ਕਿਹਾ ਕਿ ਪਠਾਨਕੋਟ ‘ਤੇ ਫਿਰ ਹਮਲਾ ਹੋ ਸਕਦਾ ਹੈ। ਨੇੜਲੇ ਪਿੰਡਾਂ ਦੇ ਲੋਕਾਂ ਨੇ ਦੱਸਿਆ ਸੀ ਕਿ ਕੁਝ ਅੱਤਵਾਦੀ ਅਜੇ ਵੀ ਪਿੰਡਾਂ ਵਿਚ ਲੁਕੇ ਹੋਏ ਹਨ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …