ਜੰਮੂ/ਬਿਊਰੋ ਨਿਊਜ਼
ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਤੋਂ ਲਸ਼ਕਰ-ਏ-ਤੋਇਬਾ ਦੇ ਇਕ ਪਾਕਿਸਤਾਨੀ ਅੱਤਵਾਦੀ ਅੱਬੂ ਓਕਾਸ਼ਾ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਗਰਨੇਡ ਤੇ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਕੇਂਦਰ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰੀ ਨਜ਼ਰ ਰੱਖ ਰਹੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਇਹ ਕਾਰਵਾਈ ਹੋਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਅਜਿਹੀਆਂ ਗਤੀਵਿਧੀਆਂ ਦੀ ਜਾਣਕਾਰੀ ਮਿਲ ਰਹੀ ਸੀ।
ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਦੇਸ਼ ਵਿਚ ਵੱਡੀ ਅੱਤਵਾਦੀ ਵਾਰਦਾਤ ਅੰਜਾਮ ਦੇਣ ਦੀ ਤਿਆਰੀ ਕਰ ਰਹੇ 12 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਸੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਜੈਸ਼ ਏ ਮੁਹੰਮਦ ਨਾਲ ਜੁੜੇ ਹੋਣ ਦਾ ਦਾਅਵਾ ਕਰਦਿਆਂ ਇਹਨਾਂ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ‘ਤੇ ਕੀਤੀ ਛਾਪੇਮਾਰੀ ਦੌਰਾਨ ਕਾਬੂ ਕੀਤਾ ਸੀ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …