4.8 C
Toronto
Friday, November 7, 2025
spot_img
Homeਪੰਜਾਬਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ: ਸੁਖਜਿੰਦਰ...

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਗੁੰਝਲਦਾਰ ਪ੍ਰਕਿਰਿਆ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਦੇ ਰਾਹ ਵਿੱਚ ਵੱਡੀ ਰੁਕਾਵਟ ਦੱਸਦਿਆਂ ਭਾਰਤ ਸਰਕਾਰ ਨੂੰ ਇਸ ਦੀ ਸਰਲ ਪ੍ਰਕਿਰਿਆ ਬਣਾਉਣ ਲਈ ਕਿਹਾ ਹੈ। ਰੰਧਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸਰਲ ਤੇ ਸਪੱਸ਼ਟ ਬਣਾਉਣ ਲਈ ਹਦਾਇਤਾਂ ਕਰਨ। ਪੁਲਿਸ ਪੜਤਾਲ ਅਤੇ ਅਗਾਊਂ ਅਪਲਾਈ ਕਰਨ ਦੀਆਂ ਸ਼ਰਤਾਂ ਵੀ ਖਤਮ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਪਾਸਪੋਰਟ ਦੀ ਸ਼ਰਤ ਖਤਮ ਹੋਣੀ ਚਾਹੀਦੀ ਹੈ, ਇਸ ਲਈ ਭਾਰਤ ਸਰਕਾਰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਵੇ। ਰੰਧਾਵਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਪਾਸਪੋਰਟ ਦੀ ਸ਼ਰਤ ਖਤਮ ਕਰਨ ਸਬੰਧੀ ਕੀਤੇ ਟਵੀਟ ਦੀ ਖਬਰ ਨਸ਼ਰ ਹੋਣ ਤੋਂ ਬਾਅਦ ਸ਼ਰਧਾਲੂਆਂ ਲਈ ਇਸ ਸਬੰਧੀ ਹੋਰ ਵੀ ਦੁਵਿਧਾ ਹੋ ਗਈ ਹੈ ਕਿਉਂਕਿ ਜਦੋਂ ਉਹ ਆਨਲਾਈਨ ਫਾਰਮ ਭਰਨ ਲੱਗਦੇ ਹਨ ਤਾਂ ਸਭ ਤੋਂ ਪਹਿਲਾ ਵੇਰਵਾ ਪਾਸਪੋਰਟ ਦਾ ਭਰਨਾ ਪੈਂਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਗ੍ਰਹਿ ਮੰਤਰਾਲੇ ਨੂੰ ਵੈਬਸਾਈਟ ਉਪਰ ਪਾਸਪੋਰਟ ਦੇ ਵੇਰਵੇ ਵਾਲਾ ਕਾਲਮ ਖਤਮ ਕਰਨ ਅਤੇ ਜੇਕਰ ਪਾਸਪੋਰਟ ਦੀ ਸ਼ਰਤ ਅਮਲੀ ਰੂਪ ਵਿੱਚ ਹਾਲੇ ਵੀ ਲਾਗੂ ਹੈ ਤਾਂ ਇਹ ਮਾਮਲਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਤਾਂ ਜੋ ਪਾਸਪੋਰਟ ਦੀ ਸ਼ਰਤ ਖਤਮ ਹੋ ਸਕੇ। ਉਨ੍ਹਾਂ ਕਿਹਾ ਕਿ ਬਹੁਤੇ ਸ਼ਰਧਾਲੂ ਵੱਡੀ ਉਮਰ ਦੇ ਹਨ ਜਿਨ੍ਹਾਂ ਨੇ ਆਪਣੇ ਪਾਸਪੋਰਟ ਨਹੀਂ ਬਣਾਏ ਹੋਏ ਅਤੇ ਹੁਣ ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੇ ਰਾਹ ਵਿੱਚ ਪਾਸਪੋਰਟ ਵੱਡੀ ਦਿੱਕਤ ਬਣ ਰਿਹਾ ਹੈ।

RELATED ARTICLES
POPULAR POSTS