Breaking News
Home / ਦੁਨੀਆ / ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ

ਪਾਕਿ ਨੇ ਕਿਹਾ – ਭਾਰਤ ਹੀ ਸ਼ਰਧਾਲੂਆਂ ਲਈ ਪੈਦਾ ਕਰ ਰਿਹਾ ਅੜਿੱਕੇ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਹਰ ਸਮੇਂ ਇਹੋ ਤਾਕ ਵਿਚ ਰਹਿੰਦਾ ਹੈ ਕਿ ਭਾਰਤ ‘ਤੇ ਕਿਸ ਤਰ੍ਹਾਂ ਇਲਜ਼ਾਮ ਲਗਾਏ ਜਾਣ। ਇਸ ਦੇ ਚੱਲਦਿਆਂ ਪਾਕਿਸਤਾਨ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਭਾਰਤ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅੜਿੱਕੇ ਪੈਦਾ ਕਰ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਰੋਜ਼ਾਨਾ 5000 ਸ਼ਰਧਾਲੂਆਂ ਦੇ ਆਉਣ ਦੀ ਆਗਿਆ ਦਿੱਤੀ ਗਈ ਹੈ ਪਰ ਆਸ ਅਨੁਸਾਰ ਬਹੁਤ ਘੱਟ ਸ਼ਰਧਾਲੂ ਆ ਰਹੇ ਹਨ। ਇਹ ਸਭ ਭਾਰਤ ਵੱਲੋਂ ਅੜਿੱਕੇ ਪਾਉਣ ਕਰਕੇ ਹੋ ਰਿਹਾ ਹੈ।
ਧਿਆਨ ਰਹੇ ਕਿ ਲੰਘੀ 9 ਨਵੰਬਰ ਨੂੰ ਪਾਕਿਸਤਾਨ ਤੇ ਭਾਰਤ ਨੇ ਕਰਤਾਰਪੁਰ ਤੇ ਡੇਰਾ ਬਾਬਾ ਨਾਨਕ ਨੂੰ ਜੋੜਨ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਇਸ ਤਹਿਤ ਪਾਕਿਸਤਾਨ ਨੇ ਰੋਜ਼ਾਨਾ 5000 ਸ਼ਰਧਾਲੂਆਂ ਦੇ ਆਉਣ ਦੀ ਆਗਿਆ ਦਿੱਤੀ ਸੀ ਪਰ ਔਖੀ ਪ੍ਰਕਿਰਿਆ ਕਰਕੇ ਬਹੁਤ ਘੱਟ ਸ਼ਰਧਾਲੂ ਹੀ ਦਰਸ਼ਨਾਂ ਲਈ ਜਾ ਰਹੇ ਹਨ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …