Breaking News
Home / ਪੰਜਾਬ / ਅੰਮ੍ਰਿਤਸਰ ਦੀ ਫਰੂਟ ਮਾਰਕੀਟ ਵਿਚ ਲੱਗੀ ਅੱਗ

ਅੰਮ੍ਰਿਤਸਰ ਦੀ ਫਰੂਟ ਮਾਰਕੀਟ ਵਿਚ ਲੱਗੀ ਅੱਗ

29 ਦੁਕਾਨਾਂ ਸੜ ਕੇ ਹੋਈਆਂ ਸੁਆਹ, ਕਰੋੜਾਂ ਰੁਪਏ ਦਾ ਹੋਇਆ ਨੁਕਸਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਅੱਜ ਸਵੇਰੇ ਫਰੂਟ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ, ਜਿਸ ਨਾਲ 29 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਦੀ ਘੰਟਿਆਂ ਬੱਧੀ ਮਿਹਨਤ ਤੋਂ ਬਾਅਦ ਹੀ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਇਸ ਘਟਨਾ ਤੋਂ ਬਾਅਦ ਵਿਧਾਇਕ ਸੁਨੀਤ ਦੱਤੀ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਦੀ ਜਾਇਜ਼ਾ ਲਿਆ ਅਤੇ ਉਹਨਾਂ ਪੀੜਤ ਦੁਕਾਨਦਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ। ਫਰੂਟ ਮਾਰਕੀਟ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਪਰ ਫਿਰ ਵੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੁਕਾਨਾਦਾਰਾਂ ਵਿਚ ਇਹ ਵੀ ਰੋਸਾ ਹੈ ਕਿ ਜੇਕਰ ਅੱਗ ਬੁਝਾਊ ਦਸਤਾ ਸਮੇਂ ਸਿਰ ਪਹੁੰਚ ਜਾਂਦਾ ਤਾਂ ਏਨੇ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ।

Check Also

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼

ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …