14.7 C
Toronto
Tuesday, September 16, 2025
spot_img
Homeਪੰਜਾਬਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਮੁੜ ਵਿਵਾਦਾਂ 'ਚ

ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਮੁੜ ਵਿਵਾਦਾਂ ‘ਚ

ਕਿਹਾ- ਵਿਰੋਧੀਆਂ ਦੀਆਂ ਔਰਤਾਂ ਚੁੱਕ ਲਿਆਓ- ਵੀਡੀਓ ਵਾਇਰਲ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਵਿਚ ਪੈਂਦੇ ਹਲਕਾ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਵਿਵਾਦਤ ਬਿਆਨ ਦੇ ਚੱਲਦਿਆਂ ਵਿਵਾਦਾਂ ‘ਚ ਘਿਰ ਗਏ ਹਨ। ਕਾਂਗਰਸੀ ਸਰਪੰਚ ਦੀ ਕੁੱਟਮਾਰ ਕਰਕੇ ਫਰਾਰ ਹੋਏ ਮੁਲਜ਼ਮਾਂ ਨੂੰ ਕਾਬੂ ਕਰਨ ਸਬੰਧੀ ਜਲਾਲਪੁਰ ਨੇ ਕਿਹਾ ਕਿ ਮੁਲਜ਼ਮਾਂ ਦੀਆਂ ਔਰਤਾਂ ਨੂੰ ਘਰਾਂ ਵਿਚੋਂ ਚੁੱਕ ਲਿਆਓ ਅਤੇ ਇਸ ਬਿਆਨ ਦੀ ਵੀਡੀਓ ਵੀ ਵਾਇਰਲ ਹੋ ਗਈ। ਧਿਆਨ ਰਹੇ ਕਿ ਜਲਾਲਪੁਰ ਜ਼ਖ਼ਮੀ ਸਰਪੰਚ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ ਸਨ, ਜਿੱਥੇ ਉਨ੍ਹਾਂ ਅਜਿਹਾ ਬਿਆਨ ਦੇ ਦਿੱਤਾ। ਮਾਮਲਾ ਭਖਦਾ ਦੇਖ ਕੇ ਜਲਾਲਪੁਰ ਨੇ ਕਿਹਾ ਕਿ ਮੈਂ ਤਾਂ ਜ਼ਖ਼ਮੀਆਂ ਨੂੰ ਹੌਸਲਾ ਦੇਣ ਲਈ ਅਜਿਹਾ ਬਿਆਨ ਦਿੱਤਾ ਸੀ। ਜ਼ਿਕਰਯੋਗ ਹੈ ਕਿ ਘਨੌਰ ਹਲਕੇ ਦੇ ਪਿੰਡ ਤਖ਼ਤੂ ਮਾਜਰਾ ਦੇ ਕਾਂਗਰਸੀ ਸਰਪੰਚ ਹਰਸੰਗਤ ਸਿੰਘ ਨੇ ਮਾਰਕੁੱਟ ਤੋਂ ਬਾਅਦ ਅਕਾਲੀ ਵਰਕਰਾਂ ਨੂੰ ਇਸ ਦਾ ਜ਼ਿੰਮੇਵਾਰ ਠਹਿਰਾਇਆ ਸੀ। ਘਨੌਰ ਪੁਲਿਸ ਨੇ ਮੁਲਜ਼ਮਾਂ ‘ਤੇ ਮਾਮਲਾ ਦਰਜ ਕਰ ਲਿਆ ਪਰ ਸਾਰੇ ਮੁਲਾਜ਼ਮ ਫਰਾਰ ਦੱਸੇ ਜਾ ਰਹੇ ਹਨ। ਜ਼ਖ਼ਮੀ ਸਰਪੰਚ ਨੂੰ ਰਾਜਪੁਰਾ ਦੇ ਹਸਪਤਾਲ ਤੋਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ।
ਇਸੇ ਦੌਰਾਨ ਮਹਿਲਾ ਕਮਿਸ਼ਨ ਵਲੋਂ ਆਉਣ ਵਾਲੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਲਾਲਪੁਰ ਨੂੰ ਪੇਸ਼ ਹੋ ਕੇ ਆਪਣੀ ਸਫਾਈ ਦੇਣ ਲਈ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਲਾਲਪੁਰ ਦੀ ਸਫਾਈ ਸੁਣਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS