ਅਗਲੇ ਸਾਲ ਯੋਗ ‘ਚ ਵਧੀਆ ਕੰਮ ਕਰਨ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ/ਬਿਊਰੋ ਨਿਊਜ਼
ਯੋਗ ਕੋਈ ਕਰਮ ਕਾਂਡ ਨਹੀਂ ਹੈ। ਇਸ ਨੂੰ ਵੱਧ ਤੋਂ ਵੱਧ ਵਿਅਕਤੀਆਂ ਨੂੰ ਅਪਨਾਉਣ ਦੀ ਲੋੜ ਹੈ। ਕੌਮਾਂਤਰੀ ਯੋਗ ਦਿਵਸ ਦੇ ਦੇਸ਼ ਪੱਧਰੀ ਸਮਾਗਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਗੱਲ ਕਹੀ ਹੈ। ਉਹ ਚੰਡੀਗੜ੍ਹ ਵਿਚ ਯੋਗ ਕਰਨ ਆਏ ਵਿਅਕਤੀਆਂ ਨੂੰ ਸੰਬੋਧਤ ਕਰ ਰਹੇ ਸਨ। ਅੱਜ 30 ਹਜ਼ਾਰ ਦੇ ਲੱਗਭਗ ਵਿਅਕਤੀਆਂ ઠਨੇ ਪ੍ਰਧਾਨ ਮੰਤਰੀ ਨਾਲ ਯੋਗ ਕੀਤਾ। ਉਨ੍ਹਾਂ ਕਿਹਾ ਕਿ ਯੋਗ ਨਾਲ ਅਸੀਂ ਆਪਣੇ ਸਮਾਜ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਫਿੱਟ ਰੱਖ ਸਕਦੇ ਹਾਂ। ਮੋਦੀ ਨੇ ਕਿਹਾ ਕਿ ਯੋਗ ਸਾਡੇ ਪੁਰਖਿਆਂ ਦੀ ਵਿਰਾਸਤ ਹੈ ਤੇ ਪੁਰਖਿਆਂ ਦੀ ਵਿਰਾਸਤ ਨੂੰ ਸਾਂਭਣਾ ਸਾਡਾ ਕੰਮ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਯੋਗ ਕਰਾਂਗੇ ਤਾਂ ਹੀ ਸਾਡੀ ਵਿਰਾਸਤ ਬਚੇਗੀ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਯੋਗ ਵਿਧੀ ਨੂੰ ਅਪਨਾਉਣ ਤਾਂ ਕਿ ਸਾਡਾ ਦੇਸ਼ ਅੱਗੇ ਵਧ ਸਕੇ। ਪ੍ਰਧਾਨ ਮੰਤਰੀ ਨੇ ਆਪਣੇ ਸੰਖੇਪ ਭਾਸ਼ਣ ਦੌਰਾਨ ਆਖਿਆ ਕਿ ਦੁਨੀਆ ਵਿਚ ਕਿਤੇ ਵੀ ਜ਼ੀਰੋ ਬਜਟ ‘ਤੇ ਸਿਹਤ ਬੀਮਾ ਨਹੀਂ ਹੁੰਦਾ, ਪਰ ਯੋਗ ਜ਼ੀਰੋ ਬਜਟ ‘ਤੇ ਚੰਗੀ ਸਿਹਤ ਦੀ ਗਾਰੰਟੀ ਦਿੰਦਾ ਹੈ।
ਯੋਗ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਅਗਲੇ ਸਾਲ ਤੋਂ ਯੋਗ ਵਿਚ ਵਧੀਆ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਦੋ ਐਵਾਰਡ ਅਗਲੇ ਸਾਲ ਦਿੱਤੇ ਜਾਣਗੇ। ਇਨ੍ਹਾਂ ਵਿਚੋਂ ਵਧੀਆ ਕੰਮ ਕਰਨ ਵਾਲਿਆਂ ਲਈ ਪਹਿਲਾ ਕੌਮਾਂਤਰੀ ਯੋਗ ਐਵਾਰਡ ਅਤੇ ઠਭਾਰਤ ਵਿਚ ਯੋਗ ਲਈ ਵਧੀਆ ਕੰਮ ਕਰਨ ਵਾਲਿਆਂ ਲਈ ਦੂਜਾ ਇੰਡੀਆ ਯੋਗ ਐਵਾਰਡ ਹੋਵੇਗਾ।
ਪ੍ਰਧਾਨ ਮੰਤਰੀ ਦੇ ਨਾਲ 30 ਹਜ਼ਾਰ ਯੋਗਾ ਕਰਨ ਵਾਲਿਆਂ ਵਿਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਦੋਵਾਂ ਸੂਬਿਆਂ ਦੇ ਕੈਬਨਿਟ ਮੰਤਰੀਆਂ ਵਿਚੋਂ ਸੁਰਜੀਤ ਕੁਮਾਰ ਜਿਆਣੀ, ਪਰਮਿੰਦਰ ਢੀਂਡਸਾ, ਅਨਿਲ ਵਿੱਜ ਅਤੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਵੀ ਸ਼ਾਮਲ ਸੀ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …