ਰਾਹੁਲ ਗਾਂਧੀ ਬੋਲੇ – ਲੋਕਤੰਤਰ ਦੀ ਹੋਈ ਹੱਤਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮਹਾਰਾਸ਼ਟਰ ਵਿਚ ਸਰਕਾਰ ਗਠਨ ਦੇ ਮੁੱਦੇ ‘ਤੇ ਕਾਂਗਰਸ ਸਮੇਤ ਵਿਰੋਧੀ ਪੱਖ ਨੇ ਦੋਵਾਂ ਸਦਨਾਂ ਵਿਚ ਜੰਮ ਕੇ ਹੰਗਾਮਾ ਕੀਤਾ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ, ਪਰ ਉਹ ਨਹੀਂ ਮੰਨੇ। ਇਸ ‘ਤੇ ਮਾਰਸ਼ਲਾਂ ਨੇ ਕੁਝ ਕਾਂਗਰਸੀ ਸੰਸਦ ਮੈਂਬਰਾਂ ਨੂੰ ਬਾਹਰ ਵੀ ਕੱਢ ਦਿੱਤਾ। ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਕੱਲ੍ਹ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਹੈ। ਲੋਕ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਵਿਰੋਧੀ ਪੱਖ ਨੇ ‘ਸੰਵਿਧਾਨ ਦੀ ਹੱਤਿਆ ਬੰਦ ਕਰੋ’ ਅਤੇ ‘ਮੋਦੀ ਸਰਕਾਰ ਹਾਏ-ਹਾਏ’ ਦੇ ਨਾਅਰੇ ਲਗਾਏ। ਇਸਦੇ ਚੱਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮਹਾਰਾਸ਼ਟਰ ਵਿਚ ਲੋਕਤੰਤਰ ਦੀ ਹੱਤਿਆ ਹੋਈ ਹੈ ਅਤੇ ਅਜਿਹੇ ਸਦਨਾਂ ਦੀ ਕੀ ਤੁਕ ਬਣਦੀ ਹੈ। ਕਾਂਗਰਸੀ ਸੰਸਦ ਮੈਂਬਰਾਂ ਨੇ ਸੋਨੀਆ ਗਾਂਧੀ ਦੀ ਅਗਵਾਈ ਵਿਚ ਸੰਸਦ ਦੇ ਗਲਿਆਰੇ ਵਿਚ ਵਿਰੋਧ ਪ੍ਰਦਰਸ਼ਨ ਵੀ ਕੀਤਾ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …