Breaking News
Home / ਭਾਰਤ / ਮਹਾਰਾਸ਼ਟਰ ‘ਚ ਭਾਜਪਾ ਨਾਲ ਐਨ.ਸੀ.ਪੀ. ਨੇ ਮਿਲਾਇਆ ਹੱਥ

ਮਹਾਰਾਸ਼ਟਰ ‘ਚ ਭਾਜਪਾ ਨਾਲ ਐਨ.ਸੀ.ਪੀ. ਨੇ ਮਿਲਾਇਆ ਹੱਥ

ਉਪ ਮੁੱਖ ਮੰਤਰੀ ਬਣਦਿਆਂ ਹੀ ਅਜੀਤ ਪਵਾਰ ਦੇ ਭ੍ਰਿਸ਼ਟਾਚਾਰ ਸਬੰਧੀ ਮਾਮਲੇ ਕੀਤੇ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਨਾਲ ਹੱਥ ਮਿਲਾ ਕੇ ਅਜੀਤ ਪਵਾਰ ਦੇ ਉੱਪ ਮੁੱਖ ਮੰਤਰੀ ਬਣਨ ਤੋਂ ਦੋ ਦਿਨ ਬਾਅਦ ਹੀ 70 ਹਜ਼ਾਰ ਕਰੋੜ ਰੁਪਏ ਦੇ ਸਿਚਾਈ ਘੁਟਾਲੇ ਨਾਲ ਜੁੜੇ ਨੌਂ ਮਾਮਲਿਆਂ ਦੀ ਫਾਈਲ ਬੰਦ ਕਰ ਦਿੱਤੀ ਗਈ ਹੈ। ਇਹ ਘੁਟਾਲਾ ਵਿਦਰਭ ਖੇਤਰ ਵਿਚ ਹੋਇਆ ਸੀ ਤੇ ਮਹਾਰਾਸ਼ਟਰ ਦਾ ਐਂਟੀ ਕਰਪਸ਼ਨ ਬਿਊਰੋ (ਏਸੀਬੀ) ਇਸ ਦੀ ਜਾਂਚ ਕਰ ਰਿਹਾ ਸੀ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਚਿੱਠੀ ਵਿਚ ਜਿਨ੍ਹਾਂ ਮਾਮਲਿਆਂ ਦਾ ਜ਼ਿਕਰ ਹੈ, ਉਹ ਅਜੀਤ ਕੁਮਾਰ ਨਾਲ ਜੁੜੇ ਨਹੀਂ। ਇਹ ਵੀ ਕਿਹਾ ਗਿਆ ਹੈ ਕਿ ਮਾਮਲੇ ਸ਼ਰਤ ‘ਤੇ ਬੰਦ ਕੀਤੇ ਗਏ ਹਨ। ਇਸ ਦਾ ਮਤਲਬ ਕਿ ਕੋਈ ਵੀ ਨਵੀਂ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਨੂੰ ਜਾਂਚ ਲਈ ਦੁਬਾਰਾ ਖੋਲ੍ਹਿਆ ਜਾ ਸਕਦਾ ਹੈ। ਧਿਆਨ ਰਹੇ ਕਿ ਮਹਾਰਾਸ਼ਟਰ ਵਿਚ ਚੱਲ ਰਹੇ ਸਿਆਸੀ ਡਰਾਮੇ ਤੋਂ ਬਾਅਦ ਦੇਵਿੰਦਰ ਫੜਨਫੀਸ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ ਅਤੇ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਇਹ ਮਾਮਲਾ ਸੁਪਰੀਮ ਕੋਰਟ ਵੀ ਪਹੁੰਚ ਚੁੱਕਿਆ ਹੈ ਅਤੇ ਇਸ ‘ਤੇ ਭਲਕੇ ਸੁਣਵਾਈ ਹੋਣੀ ਹੈ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …