ਆਈ.ਐਸ. ਨਾਲ ਸਬੰਧਤ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਧਾਨੀ ਦਿੱਲੀ ‘ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਨਕਾਮ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਆਈ. ਈ. ਡੀ. ਸਣੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਅਸਾਮ ਦੇ ਗੋਲਪਾਰਾ ਵਿਚੋਂ ਗ੍ਰਿਫ਼ਤਾਰ ਕੀਤਾ ਹੈ। ਡੀ. ਸੀ. ਪੀ. ਪ੍ਰਮੋਦ ਕੁਸ਼ਵਾਹਾ ਨੇ ਦੱਸਿਆ ਕਿ ਤਿੰਨਾਂ ਦੀ ਗ੍ਰਿਫ਼ਤਾਰੀ ਆਸਾਮ ਤੋਂ ਹੋਈ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਤਿੰਨਾਂ ਦੇ ਨਾਮ ਇਸਲਾਮ, ਰੰਜੀਤ ਅਲੀ ਅਤੇ ਜਮਾਲ ਦੱਸੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਇਨ੍ਹਾਂ ਤਿੰਨਾਂ ਸ਼ੱਕੀ ਵਿਅਕਤੀਆਂ ਦਾ ਸਬੰਧ ਆਈ.ਐਸ. ਨਾਲ ਹੈ ਅਤੇ ਇਹ ਗੋਲਪਾਰਾ ਵਿਚ ਚੱਲ ਰਹੇ ਮੇਲੇ ਵਿਚ ਧਮਾਕਾ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਦੀ ਦਿੱਲੀ ਵਿਚ ਵੀ ਧਮਾਕੇ ਕਰਨ ਦੀ ਯੋਜਨਾ ਸੀ। ਪੁਲਿਸ ਨੂੰ ਇਨ੍ਹਾਂ ਕੋਲੋਂ ਹੋਰ ਵੀ ਅਹਿਮ ਜਾਣਕਾਰੀਆਂ ਮਿਲਣ ਦੀ ਸੰਭਾਵਨਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …