2.6 C
Toronto
Sunday, November 23, 2025
spot_img
Homeਪੰਜਾਬਕੈਪਟਨ ਅਮਰਿੰਦਰ ਨੇ ਬਰਮਿੰਘਮ 'ਚ ਕਾਂਗਰਸੀਆਂ ਦੇ ਇਕੱਠ ਨੂੰ ਕੀਤਾ ਸੰਬੋਧਨ

ਕੈਪਟਨ ਅਮਰਿੰਦਰ ਨੇ ਬਰਮਿੰਘਮ ‘ਚ ਕਾਂਗਰਸੀਆਂ ਦੇ ਇਕੱਠ ਨੂੰ ਕੀਤਾ ਸੰਬੋਧਨ

ਕਿਹਾ – ਸਿੱਖ ਫਾਰ ਜਸਟਿਸ ਨੂੰ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੱਲ੍ਹ ਇੰਗਲੈਂਡ ਦੇ ਦੌਰੇ ‘ਤੇ ਗਏ ਹਨ। ਇਸ ਦੇ ਚੱਲਦਿਆਂ ਕੈਪਟਨ ਨੇ ਬਰਮਿੰਘਮ ਵਿਚ ਕਾਂਗਰਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਸਿੱਖਸ ਫ਼ਾਰ ਜਸਟਿਸ’ ਵਰਗੀਆਂ ਤਾਕਤਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਤਾਕਤਾਂ ਭਾਰਤ ‘ਚ ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕਰਦੀਆਂ ਰਹੀਆਂ ਹਨ।
ਕੈਪਟਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਦੂਰੀਆਂ ਜ਼ਿਆਦਾ ਹਨ ਅਤੇ ਹੁਣ ਸ਼ਾਂਤੀ ਕਾਇਮ ਕਰਨ ਤੇ ਦੋਸਤੀ ਵਧਾਉਣ ਦਾ ਵੇਲਾ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਵੀ ‘ਸਿੱਖਸ ਫ਼ਾਰ ਜਸਟਿਸ’ ਪ੍ਰਤੀ ਸਖ਼ਤ ਰਵੱਈਆ ਅਪਣਾ ਚੁੱਕੇ ਹਨ।

RELATED ARTICLES
POPULAR POSTS