Breaking News
Home / ਪੰਜਾਬ / ਕਾਂਗਰਸੀ ਵਿਧਾਇਕ ਨਿਰਮਲ ਸਿੰਘ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਬਗ਼ਾਵਤ

ਕਾਂਗਰਸੀ ਵਿਧਾਇਕ ਨਿਰਮਲ ਸਿੰਘ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਬਗ਼ਾਵਤ

ਕਿਹਾ – ਪ੍ਰਸ਼ਾਸਨਿਕ ਅਧਿਕਾਰੀ ਪੈਸੇ ਲਏ ਤੋਂ ਬਗੈਰ ਨਹੀਂ ਕਰਦੇ ਕੰਮ
ਪਾਤੜਾਂ/ਬਿਊਰੋ ਨਿਊਜ਼
ਕਾਂਗਰਸੀ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਗ਼ਾਵਤ ‘ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਗਏ ਹਨ। ਪਾਤੜਾਂ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਸਰਕਾਰ ਦੇ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਉਨ੍ਹਾਂ ਦੀ ਗੱਲ ਨਹੀਂ ਸੁਣਦਾ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਸਬ ਡਵੀਜ਼ਨ ਪਾਤੜਾਂ ਦੇ ਕਈ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਹੀ ਵਿਧਾਇਕ ਦੀ ਗੱਲ ਨਹੀਂ ਮੰਨਦੇ ਅਤੇ ਬਿਨਾਂ ਪੈਸੇ ਲਏ ਕੋਈ ਵੀ ਕੰਮ ਨਹੀਂ ਕਰਦੇ। ਉਨ੍ਹਾਂ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 31 ਦਸੰਬਰ ਤੱਕ ਉਨ੍ਹਾਂ ਦੀਆਂ ਅਹਿਮ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਉਹ 1 ਜਨਵਰੀ 2020 ਨੂੰ ਸੀ.ਐਮ ਹਾਊਸ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਣਗੇ।
ਇਸ ਤੋਂ ਪਹਿਲਾਂ ਘਨੌਰ ਹਲਕੇ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ, ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਸਮਾਣਾ ਤੋਂ ਵਿਧਾਇਕ ਰਾਜਿੰਦਰ ਸਿੰਘ ਨੇ ਵੀ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਬਗਾਵਤ ਦਾ ਝੰਡਾ ਚੁੱਕਿਆ ਸੀ। ਮਦਨ ਲਾਲ ਜਲਾਲਪੁਰ ਦਾ ਵੀ ਕਹਿਣਾ ਸੀ ਕਿ ਕੈਪਟਨ ਸਰਕਾਰ ਵਿਚ ਸਿਰਫ ਅਫਰਸ਼ਾਹੀ ਦੀ ਚੱਲਦੀ ਹੈ ਅਤੇ ਵਿਧਾਇਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …