ਇਮਰਾਨ ਨੇ ਫੌਜ ਮੁਖੀ ਦਾ ਤਿੰਨ ਸਾਲ ਲਈ ਵਧਾਇਆ ਸੀ ਕਾਰਜਕਾਲ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਵਧਾਉਣ ‘ਤੇ ਰੋਕ ਲਗਾ ਦਿੱਤੀ ਹੈ। ਕਮਰ ਬਾਜਵਾ ਤਿੰਨ ਦਿਨਾਂ ਬਾਅਦ ਸੇਵਾ ਮੁਕਤ ਹੋਣ ਵਾਲੇ ਹਨ। ਇਮਰਾਨ ਸਰਕਾਰ ਨੇ ਲੰਘੇ ਅਗਸਤ ਮਹੀਨੇ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਲਈ ਹੋਰ ਵਧਾ ਦਿੱਤਾ ਸੀ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਫੌਜ ਮੁਖੀ ਦਾ ਕਾਰਜਕਾਲ ਵਧਾਉਣ ਦਾ ਸੰਵਿਧਾਨਕ ਅਧਿਕਾਰ ਪਾਕਿਸਤਾਨ ਦੇ ਰਾਸ਼ਟਰਪਤੀ ਕੋਲ ਹੈ। ਇਸ ਮਾਮਲੇ ਵਿਚ ਉਨ੍ਹਾਂ ਵਲੋਂ ਕੋਈ ਵੀ ਸੂਚਨਾ ਨਹੀਂ ਜਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਾਜਵਾ ਦਾ ਕਾਰਜਕਾਲ ਵਧਾਉਣ ਖਿਲਾਫ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਗਈ ਸੀ।

