ਹੁਣ ਇਕ ਘੰਟੇ ਵਿਚ ਹੀ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ
ਮੁੰਬਈ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਫਲੋਰ ਟੈਸਟ ਤੋਂ ਇਕ ਦਿਨ ਪਹਿਲਾਂ ਇਕ ਘੰਟੇ ਵਿਚ ਹੀ ਮੁੱਖ ਮੰਤਰੀ ਦੇਵਿੰਦਰ ਫੜਨਫੀਸ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦੋਵਾਂ ਨੇ ਚਾਰ ਦਿਨ ਪਹਿਲਾਂ ਸ਼ਨੀਵਾਰ ਸਵੇਰੇ ਰਾਜ ਭਵਨ ਵਿਚ ਰਾਜਪਾਲ ਦੀ ਹਾਜ਼ਰੀ ਵਿਚ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਡਰਾਮੇ ਦੇ ਚੱਲਦਿਆਂ ਅੱਜ ਦਵਿੰਦਰ ਫੜਨਵੀਸ ਨੇ ਆਪਣਾ ਅਸਤੀਫਾ ਰਾਜ ਭਵਨ ਵਿਖੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਸੌਂਪ ਦਿੱਤਾ। ਇਸ ਤੋਂ ਪਹਿਲਾਂ ਫੜਨਫੀਸ ਨੇ ਕਿਹਾ ਕਿ ਮਹਾਰਾਸ਼ਟਰ ਵਿਚ ਤਿੰਨ ਪਹੀਆਂ ਵਾਲੀ ਸਰਕਾਰ ਨਹੀਂ ਚੱਲੇਗੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੀ ਜਨਤਾ ਨੇ ਸਾਨੂੰ ਬਹੁਮਤ ਦਿੱਤਾ ਸੀ, ਪਰ ਸ਼ਿਵ ਸੈਨਾ ਨੇ ਚੋਣ ਨਤੀਜਿਆਂ ਤੋਂ ਬਾਅਦ ਤੋਲ-ਮੋਲ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕਦੇ ਵੀ ਮੁੱਖ ਮੰਤਰੀ ਦੇ ਅਹੁਦੇ ਲਈ 50-50 ਦੇ ਫਾਰਮੂਲੇ ਦੀ ਗੱਲ ਨਹੀਂ ਕੀਤੀ। ਫੜਨਵੀਸ ਨੇ ਕਿਹਾ ਕਿ ਅਜੀਤ ਪਵਾਰ ਨੇ ਸਾਡਾ ਸਾਥ ਦਿੱਤਾ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਅਸੀਂ ਸਰਕਾਰ ਦਾ ਗਠਨ ਕੀਤਾ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …