Breaking News
Home / ਪੰਜਾਬ / ਪੰਜਾਬ ਦੀਆਂ 4 ਜੇਲ੍ਹਾਂ ਦੀ ਸੁਰੱਖਿਆ ਸੀ.ਆਰ.ਪੀ.ਐਫ. ਹਵਾਲੇ

ਪੰਜਾਬ ਦੀਆਂ 4 ਜੇਲ੍ਹਾਂ ਦੀ ਸੁਰੱਖਿਆ ਸੀ.ਆਰ.ਪੀ.ਐਫ. ਹਵਾਲੇ

ਰੰਧਾਵਾ ਨੇ ਕੇਂਦਰ ਸਰਕਾਰ ਕੋਲੋਂ ਕੀਤੀ ਸੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਜੇਲ੍ਹਾਂ ਵਿਚ ਵਧ ਰਹੀਆਂ ਖੂਨੀ ਝੜਪਾਂ ਤੋਂ ਬਾਅਦ ਹੁਣ ਚਾਰ ਜ਼ਿਲ੍ਹਿਆਂ ਵਿਚ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵਾਧਾ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਦੀਆਂ ਜੇਲ੍ਹਾਂ ਦੀ ਸੁਰੱਖਿਆ ਸੀ.ਆਰ.ਪੀ.ਐਫ. ਹਵਾਲੇ ਕਰ ਦਿੱਤੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਸੀ.ਆਰ.ਪੀ.ਐਫ. ਹਵਾਲੇ ਕੀਤੀ ਜਾਵੇ। ਕੇਂਦਰ ਸਰਕਾਰ ਨੇ ਇਸਦੀ ਮਨਜੂਰੀ ਲੰਘੇ ਜੂਨ ਮਹੀਨੇ ਹੀ ਦੇ ਦਿੱਤੀ ਸੀ, ਪਰ ਇਸ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੀਆਰਪੀਐਫ ਦੇ ਜਵਾਨਾਂ ਨੂੰ ਹਾਲੇ ਪਬਲਿਕ ਡੀਲਿੰਗ ਤੇ ਜੇਲ੍ਹ ਮੈਨੂਅਲ ਮੁਤਾਬਕ ਹੋਣ ਵਾਲੇ ਕੰਮਾਂ ਦੀ ਜੇਲ੍ਹ ਵਿਭਾਗ ਤੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਹਫਤਾ ਟ੍ਰੇਨਿੰਗ ਚੱਲੇਗੀ ਤੇ 30 ਨਵੰਬਰ ਤਕ ਮੁਕੰਮਲ ਹੋ ਜਾਵੇਗੀ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜੇਲ੍ਹ ਵਿਚ 300 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇਗਾ।

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …