2.2 C
Toronto
Friday, November 14, 2025
spot_img
Homeਪੰਜਾਬਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੀ ਹੋਰ ਟੀਵੀ ਚੈਨਲਾਂ...

ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੀ ਹੋਰ ਟੀਵੀ ਚੈਨਲਾਂ ਨੂੰ ਮਿਲੇ ਇਜ਼ਾਜ਼ਤ

ਤ੍ਰਿਪਤ ਰਾਜਿੰਦਰ ਬਾਜਵਾ ਨੇ ਸ਼੍ਰੋਮਣੀ ਕਮੇਟੀ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੀ ਹੋਰ ਚਾਹਵਾਨ ਟੀਵੀ ਚੈਨਲਾਂ ਅਤੇ ਰੇਡੀਓ ਚੈਨਲਾਂ ਨੂੰ ਵੀ ਇਜਾਜ਼ਤ ਮਿਲਣੀ ਚਾਹੀਦੀ ਹੈ। ਉਨ੍ਹਾਂ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਭਲਕੇ ਕਮੇਟੀ ਦੇ ਹੋ ਰਹੇ ਜਨਰਲ ਇਜਲਾਸ ਵਿਚ ਇਸ ਸਬੰਧੀ ਫ਼ੈਸਲਾ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਗੁਰੂ ਸਾਹਿਬਾਨ ਅਤੇ ਗੁਰਬਾਣੀ ਦੇ ਸਰਬ ਕਲਿਆਣਕਾਰੀ ਸੰਦੇਸ਼ ਦਾ ਪ੍ਰਚਾਰ ਪਸਾਰ ਕਰੇ ਜਿਸ ਦਾ ਇਕ ਢੰਗ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦਾ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜੋ ਸਿੱਖ ਗੁਰਦੁਆਰਾ ਐਕਟ, 1925 ਅਧੀਨ ਇਕ ਸੰਵਿਧਾਨਕ ਸੰਸਥਾ ਹੈ, ਦੀ ਭਲਕੇ ਜਨਰਲ ਹਾਊਸ ਮੀਟਿੰਗ ਵਿਚ ਇਸ ਮੁੱਦੇ ਸਬੰਧੀ ਜਮਹੂਰੀ ਭਾਵਨਾ ਨਾਲ ਵਿਚਾਰ-ਵਟਾਂਦਰੇ ਉਪਰੰਤ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ ਜੋ ਕਿ ਸਿੱਖ ਧਰਮ ਅਤੇ ਸਿਧਾਂਤ ਦਾ ਮੁੱਢ ਹੈ।

RELATED ARTICLES
POPULAR POSTS