5.2 C
Toronto
Saturday, April 25, 2026
spot_img
Homeਪੰਜਾਬਕੈਪਟਨ ਅਮਰਿੰਦਰ ਦੀ ਅਫਸਰਾਂ ਨੂੰ ਚੇਤਾਵਨੀ

ਕੈਪਟਨ ਅਮਰਿੰਦਰ ਦੀ ਅਫਸਰਾਂ ਨੂੰ ਚੇਤਾਵਨੀ

1ਕਿਹਾ, ਕਾਂਗਰਸੀ ਵਰਕਰਾਂ ਨੂੰ ਤੰਗ ਨਾ ਕਰਨ
ਜਗਰਾਉਂ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲਿਸ ਤੇ ਪ੍ਰਸ਼ਾਸਨ ਦੇ ਅਫਸਰਾਂ ਨੂੰ ਕਾਂਗਰਸੀ ਵਰਕਰਾਂ ਨੂੰ ਤੰਗ ਤੇ ਪ੍ਰੇਸ਼ਾਨ ਕਰਦਿਆਂ ਪੱਖਪਾਤ ਕਰਨ ਖਿਲਾਫ ਚੇਤਾਵਨੀ ਦਿੱਤੀ ਹੈ। ਜਗਰਾਉਂ ਵਿਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿਰਫ ਛੇ ਮਹੀਨਿਆਂ ਦੀ ਗੱਲ ਰਹਿ ਗਈ ਹੈ, ਜਦੋਂ ਕਾਂਗਰਸੀ ਵਰਕਰਾਂ ‘ਤੇ ਅੱਤਿਆਚਾਰ ਕਰਨ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦਾ ਸਾਹਮਣਾ ਕਰਨਾ ਪਵੇਗਾ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਵੱਡੀ ਗਿਣਤੀ ‘ਚ ਪਾਰਟੀ ਵਰਕਰਾਂ ਵੱਲੋਂ ਦੱਸਿਆ ਗਿਆ ਹੈ ਕਿ ਨਾ ਸਿਰਫ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੱਖਪਾਤ ਕੀਤਾ ਗਿਆ ਹੈ, ਸਗੋਂ ਪੁਲਿਸ ਵੱਲੋਂ ਝੂਠੇ ਕੇਸ ਦਰਜ ਕਰਦਿਆਂ ਉਨ੍ਹਾਂ ਨੂੰ ਪਰੇਸ਼ਾਨ ਵੀ ਕੀਤਾ ਗਿਆ ਹੈ।
ਜਿਸ ‘ਤੇ ਕੈਪਟਨ ਅਮਰਿੰਦਰ ਨੇ ਅਫਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਯਾਦ ਰੱਖਣ ਕਿ ਉਨ੍ਹਾਂ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਹੈ ਅਤੇ ਉਹ ਉਸਨੂੰ ਇਕ ਵਾਰ ਫਿਰ ਤੋਂ ਦੁਹਰਾਉਂਦੇ ਹਨ ਕਿ ਉਹ ਨਾ ਸਿਰਫ ਸਾਡੇ ਪਾਰਟੀ ਵਰਕਰਾਂ ਖਿਲਾਫ ਦਰਜ਼ ਝੂਠੇ ਕੇਸਾਂ ਨੂੰ ਰੱਦ ਕਰਨਗੇ, ਬਲਕਿ ਇਹ ਵੀ ਪੁਖਤਾ ਕਰਨਗੇ ਕਿ ਝੂਠੇ ਕੇਸ ਦਰਜ ਕਰਨ ਲਈ ਜ਼ਿੰਮੇਵਾਰ ਅਕਾਲੀ ਆਗੂਆਂ ਤੇ ਪੁਲਿਸ ਅਫਸਰਾਂ ਨੂੰ ਸਜ਼ਾ ਦਿੰਦਿਆਂ ਸਬਕ ਸਿਖਾਇਆ ਜਾਵੇਗਾ।

RELATED ARTICLES
POPULAR POSTS