Breaking News
Home / ਪੰਜਾਬ / ਅੱਜ ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਲਈ ਚੱਲਿਆ ਸੈਸ਼ਨ

ਅੱਜ ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਲਈ ਚੱਲਿਆ ਸੈਸ਼ਨ

ਚੰਨੀ ਅਤੇ ਮਜੀਠੀਆ ‘ਚ ਹੋਈ ਤਿੱਖੀ ਨੋਕ ਝੋਕ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਸੰਵਿਧਾਨ ਦਿਵਸ ਹੈ ਅਤੇ ਇਸ ਸਬੰਧੀ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਲਈ ਸੈਸ਼ਨ ਵੀ ਚਲਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਕਾਂਗਰਸ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਸਦਨ ਵਿਚ ਬਿਕਰਮ ਮਜੀਠੀਆ ਅਤੇ ਚਰਨਜੀਤ ਚੰਨੀ ਵਿਚਾਲੇ ਤਿੱਖੀ ਝੋਕ ਵੀ ਹੋਈ। ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਵਿਚ ਡਾ. ਭੀਮ ਰਾਓ ਅੰਬੇਦਕਰ ਦੀ ਫੋਟੋ ਲਗਾਉਣ ਸਬੰਧੀ ਅੱਜ ਹੀ ਫੈਸਲਾ ਹੋਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਜਿਹੜੇ ਵਿਧਾਇਕ ਅਸਤੀਫੇ ਦੇ ਕੇ ਵਾਪਸ ਲੈ ਰਹੇ ਹਨ ਉਹ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਆਪਣੇ ਫਾਇਦੇ ਲਈ ਸੰਵਿਧਾਨ ਦੀ ਤੋੜ ਮਰੋੜ ਕੀਤੀ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਸੀ ਕਿ ਧਾਰਮਿਕ ਕਿਤਾਬਾਂ ਵਾਂਗ ਸਾਡਾ ਸੰਵਿਧਾਨ ਵੀ ਉਸੇ ਇਜ਼ਤ ਅਤੇ ਸਨਮਾਨ ਦਾ ਹੱਕਦਾਰ ਹੈ। ਇਸੇ ਦੌਰਾਨ ਜਦੋਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਕਾਲੀ ਦਲ ਵਲੋਂ ਡਾ. ਅੰਬੇਦਕਰ ਨੂੰ ਸਿੱਖ ਧਰਮ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ ਤਾਂ ਸਦਨ ਵਿਚ ਰੌਲਾ ਰੱਪਾ ਵੀ ਪਿਆ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …